ਅੰਮ੍ਰਿਤਸਰ| ਪੁਲਿਸ ਨੇ ਇੱਕ ਨਾਬਾਲਗ ਨਾਲ ਬਲਾਤਕਾਰ ਕਰਨ ਅਤੇ ਵੀਡੀਓ ਵਾਇਰਲ ਕਰਨ ਦੇ ਮਾਮਲੇ ਕੇਸ ਦਰਜ ਕੀਤਾ ਹੈ। ਪੁਲਿਸ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਸਦਰ ਥਾਣੇ ਅਧੀਨ ਪੈਂਦੇ ਪਿੰਡ ਮਰਾੜ ਦੇ ਰਹਿਣ ਵਾਲੇ ਅਜੈਪਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।
ਪੁਲਸ ਨੂੰ ਦਿੱਤੀ ਸ਼ਿਕਾਇਤ ‘ਚ ਨਾਬਾਲਗ ਲੜਕੀ ਨੇ ਦੱਸਿਆ ਕਿ ਉਹ 10ਵੀਂ ਜਮਾਤ ਦੀ ਵਿਦਿਆਰਥਣ ਹੈ ਅਤੇ ਖੇਡਾਂ ‘ਚ ਹਿੱਸਾ ਲੈਂਦੀ ਹੈ। ਇਸ ਦੌਰਾਨ ਜਦੋਂ ਮੁਲਜ਼ਮ ਸਕੂਲ ਵਿੱਚ ਮੈਚ ਖੇਡਣ ਆਉਂਦਾ ਸੀ ਤਾਂ ਉਨ੍ਹਾਂ ਦੀ ਜਾਣ-ਪਛਾਣ ਹੋ ਗਈ। ਇੰਸਟਾਗ੍ਰਾਮ ‘ਤੇ ਮੈਸੇਜ ਅਤੇ ਫੋਨ ‘ਤੇ ਗੱਲ ਸ਼ੁਰੂ ਹੋ ਗਈ। ਮੁਲਜ਼ਮ ਨੇ ਉਸ ਨੂੰ 5 ਅਪ੍ਰੈਲ 2022 ਨੂੰ ਫੋਨ ਕਰਕੇ ਅੰਮ੍ਰਿਤਸਰ ਜਾਣ ਲਈ ਕਿਹਾ। ਉਹ ਪਿੰਡ ਤੋਂ ਬੱਸ ਵਿੱਚ ਅੰਮ੍ਰਿਤਸਰ ਪਹੁੰਚੀ। ਜਿੱਥੇ ਮੁਲਜ਼ਮ ਉਸ ਨੂੰ ਮੋਟਰਸਾਈਕਲ ’ਤੇ ਬਿਠਾ ਕੇ ਇੱਕ ਹੋਟਲ ਵਿੱਚ ਲੈ ਗਿਆ।
ਪੀੜਤਾ ਨੇ ਦੱਸਿਆ ਕਿ ਜਦੋਂ ਉਸ ਨੇ ਰਸਤੇ ਵਿਚ ਵਿਰੋਧ ਕੀਤਾ ਤਾਂ ਦੋਸ਼ੀ ਨੇ ਉਸ ਦਾ ਅਤੇ ਆਪਣਾ ਨੁਕਸਾਨ ਕਰਨ ਦੀ ਧਮਕੀ ਦਿੱਤੀ ਅਤੇ ਮਾਪਿਆਂ ਨੂੰ ਫਸਾਉਣ ਦੀ ਗੱਲ ਕੀਤੀ। ਮੁਲਜ਼ਮ ਉਸ ਨੂੰ ਹੋਟਲ ਦੇ ਕਮਰੇ ਵਿੱਚ ਲੈ ਗਿਆ ਅਤੇ ਉਸ ਨਾਲ ਬਲਾਤਕਾਰ ਕੀਤਾ ਅਤੇ ਵੀਡੀਓ ਵੀ ਬਣਾਈ। ਇਕ ਵਾਰ ਫਿਰ ਦੋਸ਼ੀ ਨੇ ਉਸ ਨੂੰ ਦੁਬਾਰਾ ਮਿਲਣ ਲਈ ਕਿਹਾ ਪਰ ਉਸ ਨੇ ਇਨਕਾਰ ਕਰ ਦਿੱਤਾ। ਇਸ ‘ਤੇ ਮੁਲਜ਼ਮ ਨੇ ਵੀਡੀਓ ਵਾਇਰਲ ਕਰ ਦਿੱਤੀ। ਜਾਂਚ ਅਧਿਕਾਰੀ ਇੰਸਪੈਕਟਰ ਅਨੁਪਮ ਸ਼ਰਮਾ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਦੋਸ਼ੀ ਨੌਜਵਾਨ ਖਿਲਾਫ ਮਾਮਲਾ ਦਰਜ ਕਰ ਕੇ ਗ੍ਰਿਫਤਾਰ ਕਰ ਲਿਆ ਗਿਆ ਹੈ।