ਅੰਮ੍ਰਿਤਸਰ, 23 ਅਕਤੂਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ‘ਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਥੇ ਟਰੱਕ ਤੇ ਮੋਟਰਸਾਈਕਲ ਦੀ ਆਪਸ ਵਿਚ ਭਿਆਨਕ ਟੱਕਰ ਹੋ ਗਈ। ਇਸ ਟੱਕਰ ‘ਚ ਟਰੱਕ ਹੇਠਾਂ ਆਉਣ ਕਰਕੇ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਮ੍ਰਿਤਕ ਸੁਖਵਿੰਦਰ ਸਿੰਘ ਵਜੋਂ ਹੋਈ ਹੈ ਜੋ ਕਿ ਪਿੰਡ ਮੂਲੇ ਚੱਕ ਦਾ ਰਹਿਣ ਵਾਲਾ ਸੀ। ਜਾਣਕਾਰੀ ਅਨੁਸਾਰ ਟਰੱਕ ਡਰਾਈਵਰ ਮੋਟਰਸਾਈਕਲ ਸਵਾਰ ਨੂੰ ਦੂਰ ਤੱਕ ਦਰੜਦਾ ਲੈ ਗਿਆ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਅੰਮ੍ਰਿਤਸਰ : ਮੋਟਰਸਾਈਕਲ ਸਵਾਰ ਨੌਜਵਾਨ ਨੂੰ ਟਰੱਕ ਨੇ ਮਾਰੀ ਭਿਆਨਕ ਟੱਕਰ; ਮੌਕੇ ‘ਤੇ ਹੋਈ ਮੌਤ
Related Post