ਅੰਮ੍ਰਿਤਸਰ : ਅਕਾਲੀ ਦਲ ਦੇ ਕਾਫਲੇ ਦੌਰਾਨ ਬਾਈਪਾਸ ਨੇੜੇ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ

0
759

ਅੰਮ੍ਰਿਤਸਰ | ਅੰਮ੍ਰਿਤਸਰ ਦੇ ਬਾਈਪਾਸ ਨੇੜੇ ਵਾਪਰੇ ਇੱਕ ਦਰਦਨਾਕ ਹਾਦਸਾ ਦੌਰਾਨ ਲੈਂਡਰੋਵਰ ਕਾਰ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ ਮਗਰੋਂ ਮੋਟਰਸਾਈਕਲ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਹਾਦਸੇ ਮਗਰੋਂ ਅਕਾਲੀ ਦਲ ਦਾ ਕਾਫਲਾ ਵੀ ਇਥੋਂ ਲੰਘ ਰਿਹਾ ਸੀ। ਘਟਨਾ ਵਾਲੀ ਥਾਂ ‘ਤੇ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਨੇ ਕਾਫਲਾ ਰੋਕ ਲਿਆ ਤੇ ਕਾਰ ‘ਚੋਂ ਹੇਠਾਂ ਉੱਤਰ ਆਏ। ਅਕਾਲੀ ਵਰਕਰਾਂ ਨੇ ਨੌਜਵਾਨ ਨੂੰ ਐਂਬੂਲੈਂਸ ‘ਚ ਬਿਠਾਇਆ।

ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਖਾਲੀ ਸੜਕ ‘ਤੇ ਕਾਰ ਕਾਫੀ ਤੇਜ਼ ਆ ਰਹੀ ਸੀ, ਜਿਸ ਨੇ ਮੋਟਰਸਾਈਕਲ ਨੂੰ ਟੱਕਰ ਮਾਰੀ ਤੇ ਨੌਜਵਾਨ ਸੜਕ ‘ਤੇ ਡਿੱਗ ਪਿਆ ਤੇ ਲੋਕਾਂ ਨੇ ਤੁਰੰਤ ਪੁਲਿਸ ਤੇ ਐਂਬੁਲੈਂਸ ਨੂੰ ਫੋਨ ਕੀਤਾ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ