ਅੰਮ੍ਰਿਤਸਰ : ਅਕਾਲੀ ਆਗੂ ਹੈਰੋਇਨ ਸਣੇ ਕਾਬੂ, ਪਰਚਾ ਦਰਜ

0
455

ਅੰਮ੍ਰਿਤਸਰ| ਅੰਮ੍ਰਿਤਸਰ ਵਿੱਚ ਅਕਾਲੀ ਨੇਤਾ ਅਤੇ ਸਟੂਡੈਂਟਸ ਆਰਗੇਨਾਈਜ਼ੇਸ਼ਨ ਆਫ ਇੰਡੀਆ (SOI) ਦਾ ਅੰਮ੍ਰਿਤਸਰ ਜ਼ਿਲ੍ਹਾ ਪ੍ਰਧਾਨ ਕਾਊਂਟਰ ਇੰਟੈਲੀਜੈਂਸ ਨੇ ਗਿਰਫਤਾਰ ਕੀਤਾ ਹੈ। 110 ਗ੍ਰਾਮ ਹੈਰੋਇਨ ਵੀ ਜ਼ਬਤ ਕੀਤੀ ਹੈ। ਪੁਲਿਸ ਉਸਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਪ੍ਰਾਪਤ ਕਰੇਗੀ

ਕਾਉਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੇ ਇੰਚਾਰਜ ਅਮਨਦੀਪ ਸਿੰਘ ਨੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਨੇ ਤੇਜਬੀਰ ਸਿੰਘ ਨੂੰ 21 ਜੁਲਾਈ ਨੂੰ ਦਰਜ ਕੇਸ ਵਿੱਚ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ਵਿੱਚ ਪਹਿਲਾਂ ਵੀ 100 ਗ੍ਰਾਮ ਹੈਰੋਇਨ, ਇੱਕ ਕਾਰ ਅਤੇ 3 ਲੱਖ ਰੁਪਏ ਡਰੱਗ ਮਨੀ ਨੂੰ ਜ਼ਬਤ ਕੀਤਾ ਗਿਆ ਸੀ।

ਕੇਸ ਵਿੱਚ ਹਾਊਸਿੰਗ ਬੋਰਡ ਕਾਲੋਨੀ ਵਿੱਚ ਰਹਿਣ ਵਾਲੇ ਗੁਰਜੀਤ ਸਿੰਘ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਸੀ। ਮਿਲੀ ਜਾਣਕਾਰੀ ਅਨੁਸਾਰ, ਗੁਰਜੀਤ ਸਿੰਘ ਤੋਂ ਪੁੱਛਗਿੱਛ ਤੋਂ ਬਾਅਦ ਹੀ ਤੇਜਬੀਰ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ।