ਅੰਮ੍ਰਿਤਸਰ, 9 ਦਸੰਬਰ | ਜੰਡਿਆਲਾ ਗੁਰੂ ਵਿਖੇ ਸ਼ਰਾਬ ਦੇ ਨਸ਼ੇ ਵਿਚ ਧੁੱਤ ਇਕ ਕਾਰ ਸਵਾਰ ਵੱਲੋਂ ਨੌਜਵਾਨ ਉਤੇ ਕਾਰ ਚੜ੍ਹਾਅ ਦਿੱਤੀ ਗਈ ਤੇ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ, ਉਸ ਨੂੰ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਜਾਣਕਾਰੀ ਦਿੰਦਿਆਂ ਥਾਣਾ ਜੰਡਿਆਲਾ ਗੁਰੂ ਦੇ ਪੁਲਿਸ ਅਧਿਕਾਰੀ ਮੁਖਤਿਆਰ ਸਿੰਘ ਨੇ ਦੱਸਿਆ ਕਿ ਗੱਡੀ ਸਵਾਰ ਦਾ ਨਾਂ ਅਰਸ਼ਪ੍ਰੀਤ ਸਿੰਘ ਹੈ ਜੋ ਕਿ ਤਰਨਤਾਰਨ ਦਾ ਰਹਿਣ ਵਾਲਾ ਹੈ।
ਵੇਖੋ ਵੀਡੀਓ
https://www.facebook.com/punjabibulletinworld/videos/713487734045259
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅਰਸ਼ਪ੍ਰੀਤ ਵੱਲੋਂ ਲੜਕੇ ਨੂੰ ਬੁਰੀ ਤਰ੍ਹਾਂ ਘੜੀਸਦੇ ਹੋਏ ਅੱਗੇ ਖੜ੍ਹੀਆਂ 3 ਹੋਰ ਐਟਟਿਵਾ ਵਿਚ ਆਪਣੀ ਕਾਰ ਨੂੰ ਮਾਰਿਆ, ਜਿਸ ਨਾਲ ਬਾਕੀ ਐਕਟਿਵਾ ਵੀ ਬੁਰੀ ਤਰ੍ਹਾਂ ਟੁੱਟ ਗਈਆਂ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅਸੀਂ ਮੌਕੇ ਤੋਂ ਹੀ ਅਰਸ਼ਪ੍ਰੀਤ ਸਿੰਘ ਉਰਫ ਕਾਲਾ ਨੂੰ ਕਾਬੂ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਖਿਲਾਫ ਪਹਿਲਾਂ ਵੀ ਐਨਡੀਪੀਸੀ ਐਕਟ ਦੇ ਮਾਮਲੇ ਦਰਜ ਹਨ। ਇਸ ਖਿਲਾਫ ਅਸੀਂ ਮਾਮਲਾ ਦਰਜ ਕਰਕੇ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕਰਾਂਗੇ।
https://www.facebook.com/punjabibulletinworld/videos/918671469934462
(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)