ਅੰਮ੍ਰਿਤਸਰ : ਭਾਈ ਚਤਰ ਸਿੰਘ ਜੀਵਨ ਸਿੰਘ ਫਰਮ ਵਾਲਿਆਂ ਦੇ 13 ਸਾਲਾ ਮੁੰਡੇ ਨੂੰ ਕਿਡਨੈਪ ਕਰਨ ਦੀ ਕੋਸ਼ਿਸ਼, ਮਸਾਂ ਬਚਿਆ

0
1037

ਅੰਮ੍ਰਿਤਸਰ| ਅੰਮ੍ਰਿਤਸਰ ਤੋਂ ਇਕ ਬੱਚੇ ਦੀ ਕਿਡਨੈਪਿੰਗ ਦਾ ਮਾਮਲਾ ਸਾਹਮਣੇ ਆਇਆ ਹੈ ਪਰ ਚੰਗੀ ਕਿਸਮਤ ਨੂੰ ਕਿਡ਼ਨੈਪਰਾਂ ਦੀ ਕਾਰ ਸਟਾਰਟ ਨਹੀਂ ਹੋਈ ਜਿਸ ਕਾਰਨ ਬੱਚੇ ਦਾ ਬਚਾਅ ਹੋ ਗਿਆ।

ਮਾਮਲਾ ਅੰਮ੍ਰਿਤਸਰ ਦੇ ਥਾਣਾ ਰਣਜੀਤ ਐਵੇਨਿਊ ਦਾ ਹੈ ਜਿਥੇ ਅੰਮ੍ਰਿਤਸਰ ਸ਼ਹਿਰ ਦੇ ਮਸ਼ਹੂਰ ਉਦਯੋਗਪਤੀ ਭਾਈ ਚਤਰ ਸਿੰਘ ਜੀਵਨ ਸਿੰਘ ਫਰਮ ਦੇ ਮਾਲਿਕ ਪ੍ਰਭਜੀਤ ਸਿੰਘ ਦੇ 13 ਸਾਲ ਦੇ ਬੇਟੇ ਦੀ ਰਾਤ ਦਸ ਵਜੇ ਕਿਡਨੈਪਿੰਗ ਕਰਨ ਦੀ ਚਾਰ ਅਣਪਛਾਤੇ ਨੌਜਵਾਨਾਂ ਵਲੋਂ ਕੋਸ਼ਿਸ਼ ਕੀਤੀ ਗਈ ਹੈ।

ਪੀੜਤ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਉਹ ਸ਼ਹਿਰ ਦੇ ਉਘੇ ਉਦਯੋਗਪਤੀ ਹਨ ਅਤੇ ਕੁਝ ਗਰਮ ਖਿਆਲੀਆਂ ਵਲੋਂ ਉਨ੍ਹਾਂ ਨਾਲ ਕਈ ਵਾਰ ਵਾਰਦਾਤਾਂ ਕੀਤੀਆਂ ਗਈਆਂ ਹਨ, ਜਿਸ ਸਬੰਧੀ ਅਸੀਂ ਪੁਲਿਸ ਪ੍ਰਸ਼ਾਸਨ ਨੂੰ ਕਈ ਵਾਰ ਸ਼ਿਕਾਇਤਾਂ ਕੀਤੀਆਂ ਹਨ ਪਰ ਅੱਜ ਤਾਂ ਹੱਦ ਹੋ ਗਈ ਜਦੋਂ ਸਾਡੇ 13 ਸਾਲ ਦੇ ਬੱਚੇ ਨੂੰ ਕਿਡਨੈਪ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਹ ਤਾਂ ਸਾਡੀ ਕਿਸਮਤ ਚੰਗੀ ਸੀ ਕਿ ਕਿਡਨੈਪਰਾਂ ਦੀ ਗੱਡੀ ਬੰਦ ਹੋਣ ਦੇ ਚਲਦੇ ਉਹ ਬੱਚੇ ਨੂੰ ਛੱਡ ਕੇ ਭੱਜ ਗਏ, ਜਿਸ ਸਬੰਧੀ ਥਾਣਾ ਰਣਜੀਤ ਐਵੇਨਿਊ ਦੀ ਪੁਲਿਸ ਵਲੋਂ ਸ਼ਿਕਾਇਤ ਦਰਜ ਕੀਤੀ ਗਈ ਹੈ।

ਇਸ ਸਬੰਧੀ ਐਸਐਚਓ ਥਾਣਾ ਰਣਜੀਤ ਐਵੇਨਿਊ ਅਮਨਜੋਤ ਕੌਰ ਨੇ ਦੱਸਿਆ ਕੀ ਸਾਨੂੰ ਸ਼ਿਕਾਇਤ ਮਿਲੀ ਸੀ ਕੀ ਭਾਈ ਚਤਰ ਸਿੰਘ ਜੀਵਨ ਸਿੰਘ ਫਰਮ ਦੇ ਮਾਲਿਕ ਪ੍ਰਭਜੀਤ ਸਿੰਘ ਦੇ ਬੇਟੇ ਨੂੰ ਕਿਡਨੈਪ ਕਰਨ ਦੀ ਕੋਸ਼ਿਸ਼ ਹੋਈ ਹੈ, ਜਿਸ ਸਬੰਧੀ ਪੁਲਿਸ ਵਲੋਂ ਮੌਕੇ ‘ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਲਦੀ ਹੀ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ