ਅੰਮ੍ਰਿਤਸਰ| ਖਾਲਸਾ ਕਾਲਜ ਦੇ ਬੀਐੱਸਸੀ ਫ਼ਾਈਨਲ ਦੀ ਸਟੂਡੈਂਟ ਨੇ ਹੋਸਟਲ ਦੇ ਕਮਰੇ ਵਿੱਚ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਲੜਕੀ ਦਾ ਨਾਂ ਤਾਨੀਆ ਸ਼ਰਮਾ ਹੈ ਤੇ ਉਸ ਦੀ ਉਮਰ 20 ਸਾਲ ਦੇ ਕਰੀਬ ਹੈ।
ਇਹ ਮ੍ਰਿਤਕ ਲੜਕੀ ਹਿਮਾਚਲ ਪ੍ਰਦੇਸ਼ ਦੇ ਨੂਰਪੁਰ ਇਲਾਕੇ ਦੀ ਰਹਿਣ ਵਾਲ਼ੀ ਹੈ। ਇਸ ਨੇ ਕਿਨ੍ਹਾਂ ਹਾਲਾਤ ਵਿੱਚ ਖ਼ੁਦਕੁਸ਼ੀ ਕੀਤੀ, ਇਸ ਬਾਰੇ ਪਤਾ ਨਹੀਂ ਚਲ ਸਕਿਆ। ਪੁਲਿਸ ਵਲੋਂ ਮੌਕੇ ‘ਤੇ ਪੁੱਜ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।
ਪੁਲਿਸ ਅਧਿਕਾਰੀ ਏਐਸਆਈ ਹਰਦੀਪ ਕੁਮਾਰ ਨੇ ਦੱਸਿਆ ਕਿ ਕੱਲ ਰਾਤ ਹੋਸਟਲ ਦੇ ਵਿੱਚ ਇੱਕ ਲੜਕੀ ਵਲੋਂ ਖ਼ੁਦਕੁਸ਼ੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਲੜਕੀ ਦਾ ਨਾਂ ਤਾਨੀਆ ਸ਼ਰਮਾ ਹੈ ਤੇ ਉਹ ਹਿਮਾਚਲ ਦੇ ਨੂਰਪੁਰ ਦੀ ਰਹਿਣ ਵਾਲੀ ਹੈ। ਉਨ੍ਹਾਂ ਦੱਸਿਆ ਕਿ ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ। ਪੁਲਿਸ ਅਧਿਕਾਰੀ ਨੇ ਕਿਹਾ ਕਿ ਮ੍ਰਿਤਕ ਲੜਕੀ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।
ਉਥੇ ਹੀ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੜਕੀ ਵਲੋਂ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਮੋਬਾਈਲ ‘ਤੇ ਇਕ ਵੀਡਿਓ ਬਣਾਈ ਗਈ ਹੈ, ਜੋ ਪੁਲਿਸ ਦੇ ਕੋਲ ਹੈ।