ਅੰਮ੍ਰਿਤਸਰ | ਅੱਜ ਸਵੇਰੇ ਗਲੋਬਲ ਇੰਸਟੀਚਿਊਟ ਨੇੜੇ ਸਕੂਲ ਵੈਨ ਤੇ ਕਾਰ ਵਿਚਕਾਰ ਹੋਈ ਭਿਆਨਕ ਟੱਕਰ ਦੌਰਾਨ ਕਾਰ ‘ਚ ਸਵਾਰ ਲੜਕੇ ਤੇ ਲੜਕੀ ਦੀ ਮੌਤ ਹੋ ਗਈ। ਘਟਨਾ ਦੌਰਾਨ ਸਕੂਲ ਵੈਨ ‘ਚ ਸਵਾਰ ਕਿਸੇ ਵੀ ਬੱਚੇ ਨੂੰ ਸੱਟ ਨਹੀਂ ਲੱਗੀ, ਜਿਨ੍ਹਾਂ ਨੂੰ ਘਟਨਾ ਤੋਂ ਬਾਅਦ ਘਰ ਭੇਜ ਦਿੱਤਾ ਗਿਆ।
ASI ਨਰੇਸ਼ ਕੁਮਾਰ ਨੇ ਦੱਸਿਆ ਲੜਕਾ ਤੇ ਲੜਕੀ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਫਿਲਹਾਲ ਲੜਕੇ ਦੀ ਪਛਾਣ ਨਰਿੰਦਰਪਾਲ ਸਿੰਘ ਵਾਸੀ ਜੰਮੂ ਵਜੋਂ ਹੋਈ, ਜਦਕਿ ਅਜੇ ਤੱਕ ਲੜਕੀ ਦੀ ਪਛਾਣ ਨਹੀਂ ਹੋ ਸਕੀ। ਲੱਗ ਰਿਹਾ ਹੈ ਦੋਵੇਂ ਅੰਮ੍ਰਿਤਸਰ ਘੁੰਮਣ ਆਏ ਸਨ ਤੇ ਗੁਰਦੁਆਰੇ ਮੱਥਾ ਟੇਕ ਕੇ ਵਾਪਸ ਜੰਮੂ ਜਾ ਰਹੇ ਸਨ।
(Sponsored : ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001, www.BagMinister.com)
(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)