ਅੰਮ੍ਰਿਤਸਰ : ਟਿਊਸ਼ਨ ਪੜ੍ਹ ਕੇ ਘਰ ਆ ਰਹੇ ਭੈਣ-ਭਰਾ ਨੂੰ ਬੱਸ ਨੇ ਮਾਰੀ ਭਿਆਨਕ ਟੱਕਰ; ਭਰਾ ਦੀ ਦਰਦਨਾਕ ਮੌਤ

0
705

ਅੰਮ੍ਰਿਤਸਰ, 14 ਅਕਤੂਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਬਟਾਲਾ ਰੋਡ ‘ਤੇ ਐਕਟਿਵਾ ਤੇ ਬੱਸ ਦੀ ਟੱਕਰ ਦੌਰਾਨ 16 ਸਾਲ ਦੇ ਨੌਜਵਾਨ ਦੀ ਮੌਤ ਹੋ ਗਈ ਜਦਕਿ ਉਸ ਦੀ ਭੈਣ ਗੰਭੀਰ ਜ਼ਖ਼ਮੀ ਹੋ ਗਈ। ਜਾਣਕਾਰੀ ਅਨੁਸਾਰ ਟਿਊਸ਼ਨ ਪੜ੍ਹ ਕੇ ਘਰ ਆ ਰਹੇ ਭੈਣ-ਭਰਾ ਨੂੰ ਬੱਸ ਨੇ ਟੱਕਰ ਮਾਰ ਦਿੱਤੀ। ਭਰਾ ਪ੍ਰਭਜੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਸ ਦੀ ਭੈਣ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਈ।

ਦੱਸਿਆ ਜਾ ਰਿਹਾ ਹੈ ਕਿ ਹਾਦਸੇ ਮਗਰੋਂ ਡਰਾਈਵਰ ਬੱਸ ਛੱਡ ਕੇ ਫਰਾਰ ਹੋ ਗਿਆ। ਰਾਹਗੀਰਾਂ ਦੀ ਮਦਦ ਨਾਲ ਜ਼ਖ਼ਮੀ ਲੜਕੀ ਨੂੰ ਨਜ਼ਦੀਕੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਇਨਸਾਫ਼ ਦੀ ਗੁਹਾਰ ਲਗਾਈ ਹੈ।

ਘਟਨਾ ਵਾਲੀ ਥਾਂ ‘ਤੇ ਪਹੁੰਚੇ ਥਾਣਾ ਸਦਰ ਮੁਖੀ ਅਮਨਦੀਪ ਸਿੰਘ ਨੇ ਦੱਸਿਆ ਕਿ 2 ਬੱਚੇ ਟਿਊਸ਼ਨ ਤੋਂ ਪੜ੍ਹ ਕੇ ਆ ਰਹੇ ਸਨ, ਜਿਨ੍ਹਾਂ ਦੀ ਬੱਸ ਨਾਲ ਟੱਕਰ ਹੋ ਗਈ, ਜਿਸ ਵਿਚ ਇਕ ਬੱਚੇ ਦੀ ਮੌਤ ਹੋ ਗਈ ਹੈ। ਫਿਲਹਾਲ ਮ੍ਰਿਤਕ ਬੱਚੇ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਉਸ ਤੋਂ ਬਾਅਦ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।