ਅੰਮ੍ਰਿਤਸਰ। ਅੰਮ੍ਰਿਤਸਰ ਦੇ ਪਾਸ਼ ਏਰੀਆ ਰਣਜੀਤ ਐਵੇਨਿਊ ਈ ਬਲਾਕ ਵਿਖੇ ਦੇਰ ਰਾਤ ਇਕ ਸਾਇਕਲ ਸਵਾਰ ਤੇ ਉਸਦੇ ਬੇਟੇ ਨੂੰ ਇੱਕ ਤੇਜ਼ ਰਫ਼ਤਾਰ ਕਾਰ ਸਵਾਰ ਨੇ ਟੱਕਰ ਮਾਰ ਦਿੱਤੀ, ਜਿਸ ਦੇ ਚੱਲਦੇ ਸਾਇਕਲ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ ਤੇ ਉਸਦੇ ਤਿੰਨ ਸਾਲ ਦੇ ਬੇਟਾ ਜਿਸ ਦਾ ਨਾਂ ਦੇਵਾ ਹੈ, ਉਹ ਗੰਭੀਰ ਜ਼ਖ਼ਮੀ ਹੋ ਗਿਆ ਹੈ, ਜਿਸਨੂੰ ਇੱਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਉਸ ਦੀ ਹਾਲਤ ਵੀ ਨਾਜ਼ੁਕ ਦੱਸੀ ਜਾ ਰਹੀ ਹੈ।
ਥਾਣਾ ਰਣਜੀਤ ਐਵੇਨਿਊ ਦੇ ਸਬ ਇੰਸਪੈਕਟਰ ਬਲਜਿੰਦਰ ਸਿੰਘ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕੱਲ੍ਹ ਦੇਰ ਰਾਤ ਨੂੰ ਰਣਜੀਤ ਐਵੇਨਿਊ ਦੇ ਈ ਬਲਾਕ ਵਿਖੇ ਇਕ ਤੇਜ਼ ਰਫ਼ਤਾਰ ਕਾਰ ਸਵਾਰ ਵੱਲੋਂ ਇਕ ਸਾਇਕਲ ਸਵਾਰ ਤੇ ਉਸਦੇ ਬੇਟੇ ਨੂੰ ਟੱਕਰ ਮਾਰ ਦਿੱਤੀ, ਜਿਸ ਦੇ ਚੱਲਦੇ ਸਾਇਕਲ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ ਤੇ ਉਸ ਦੇ ਤਿੰਨ ਸਾਲ ਦੇ ਬੇਟੇ ਦੇਵਾ ਨੂੰ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾ ਦਿੱਤਾ ਗਿਆ ਹੈ, ਜਿਸ ਦੀ ਹਾਲਤ ਵੀ ਗੰਭੀਰ ਦੱਸੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਇਹ ਮ੍ਰਿਤਕ ਜਿਸ ਦਾ ਨਾਂ ਨਨਕੂ ਹੈ, ਪਿੱਛੋਂ ਉਹ ਬਿਹਾਰ ਦਾ ਰਹਿਣ ਵਾਲਾ ਹੈ ਤੇ ਇੱਥੇ ਬਸੰਤ ਐਵੇਨਿਊ ਅੰਮ੍ਰਿਤਸਰ ਵਿੱਚ ਰਹਿੰਦਾ ਸੀ ਤੇ ਉਸਦੇ ਬੇਟੇ ਨੂੰ ਗੰਭੀਰ ਰੂਪ ਵਿਚ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਅਸੀਂ ਆਲੇ ਦੁਆਲੇ ਦੇ ਸੀਸੀਟੀਵੀ ਕੈਮਰੇ ਚੈੱਕ ਕਰ ਰਹੇ ਹਾਂ ਤੇ ਉਸ ਅਣਪਛਾਤੇ ਕਾਰ ਸਵਾਰ ਦਾ ਪਤਾ ਲਗਾ ਰਹੇ ਹਾਂ, ਜਲਦੀ ਹੀ ਉਸ ਨੂੰ ਕਾਬੂ ਕਰ ਲਿਆ ਜਾਵੇਗਾ।