ਅੰਮ੍ਰਿਤਸਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਬਰਾੜ ਵਿਖੇ ਓਵਰਡੋਜ਼ ਨਾਲ ਇਕ ਨੌਜਵਾਨ ਨਿਰਮਲ ਸਿੰਘ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਮਾਤਾ ਸੁਖਵਿੰਦਰ ਕੌਰ ਨੇ ਦੱਸਿਆ ਕਿ ਉਸ ਦਾ ਪੁੱਤਰ ਨਸ਼ੇ ਕਰਨ ਦਾ ਆਦੀ ਸੀ ਤੇ ਨਸ਼ਾ ਲੈਣ ਮਗਰੋਂ ਉਸ ਦੀ ਮੌਤ ਹੋਈ ਹੈ।
4 ਸਾਲ ਪਹਿਲਾਂ ਉਨ੍ਹਾਂ ਦਾ ਪੁੱਤਰ ਜਗਰੂਪ ਸਿੰਘ ਵੀ ਨਸ਼ੇ ਦੀ ਆਦਤ ਕਾਰਨ ਮਰਿਆ ਸੀ ਜਦਕਿ ਸਾਲ ਪਹਿਲਾਂ ਪੁੱਤਰ ਪਰਮਜੀਤ ਦੀ ਵੀ ਨਸ਼ਿਆਂ ਕਾਰਨ ਮੌਤ ਹੋਈ ਸੀ। ਪਰਿਵਾਰ ਵਿਚ ਸੋਗ ਦੀ ਲਹਿਰ ਹੈ। ਇਸ ਮੌਤ ਦਾ ਬਾਅਦ ਹਰੇਕ ਦੀ ਅੱਖ ਨਮ ਹੈ ਕਿਉਂਕਿ ਪਰਿਵਾਰ ਦੇ 2 ਪੁੱਤ ਪਹਿਲਾਂ ਹੀ ਨਸ਼ੇ ਦੀ ਭੇਂਟ ਚੜ੍ਹ ਗਏ ਹਨ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ