ਅੰਮ੍ਰਿਤਸਰ : ਚਿੱਟੇ ਦੀ ਓਵਰਡੋਜ਼ ਨਾਲ ਇਕਲੌਤੇ ਪੁੱਤ ਦੀ ਮੌਤ, ਸਾਲ ਪਹਿਲਾਂ ਹੋਇਆ ਸੀ ਵਿਆਹ

0
424


ਅੰਮ੍ਰਿਤਸਰ | ਪੰਜਾਬ ਵਿਚ ਰੋਜ਼ ਨੌਜਵਾਨਾਂ ਦੀ ਨਸ਼ਿਆਂ ਦੀ ਓਵਰਡੋਜ਼ ਨਾਲ ਮੌਤ ਦੀਆਂ ਖ਼ਬਰਾਂ ਸੁਣਨ ਨੂੰ ਮਿਲਦੀਆਂ ਹਨ। ਅਜਿਹਾ ਇਕ ਹੋਰ ਮਾਮਲਾ ਵਿਧਾਨ ਸਭਾ ਹਲਕਾ ਮਜੀਠਾ ਅਧੀਨ ਆਉਂਦੇ ਪਿੰਡ ਕੋਟਲਾ ਗੁਜਰਾਂ ਤੋਂ ਸਾਹਮਣੇ ਆਇਆ ਹੈ। ਇਥੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਇੰਦਰਜੀਤ ਸਿੰਘ ਵਜੋਂ ਹੋਈ ਹੈ ਜੋ 23 ਸਾਲ ਦਾ ਸੀ।


ਮ੍ਰਿਤਕ ਮਾਪਿਆਂ ਦਾ ਇਕਲੌਤਾ ਸਹਾਰਾ ਸੀ ਤੇ ਉਸਦਾ ਇਕ ਸਾਲ ਪਹਿਲਾਂ ਵਿਆਹ ਹੋਇਆ ਸੀ। ਮ੍ਰਿਤਕ ਦੇ ਪਿਤਾ ਨੇ ਕਿਹਾ ਕਿ ਉਹ ਪਿਛਲੇ ਕੁਝ ਸਮੇਂ ਤੋਂ ਨਸ਼ਿਆਂ ਦਾ ਆਦੀ ਹੋ ਗਿਆ ਸੀ, ਜਿਸ ਨੂੰ ਕਈ ਵਾਰ ਸਮਝਾਇਆ ਪਰ ਉਹ ਨਹੀਂ ਹਟਿਆ ਤੇ ਆਖਿਰ ਨਸ਼ੇ ਨੇ ਉਸ ਦੀ ਜਾਨ ਲੈ ਲਈ।