ਅੰਮ੍ਰਿਤਸਰ : ਸਹੁਰਿਆਂ ਤੋਂ ਤੰਗ ਆ ਕੇ 28 ਸਾਲਾ ਮਹਿਲਾ ਵਕੀਲ ਨੇ ਦਿੱਤੀ ਜਾਨ, ਸਹੁਰਾ ਧਿਰ ਨਾਲ ਚੱਲ ਰਿਹਾ ਸੀ ਪ੍ਰਾਪਰਟੀ ਦਾ ਵਿਵਾਦ

0
1246

ਅੰਮ੍ਰਿਤਸਰ, 13 ਸਤੰਬਰ| ਅੰਮ੍ਰਿਤਸਰ ਦੇ ਝਬਾਲ ਰੋਡ ‘ਤੇ ਗ੍ਰੈਂਡ ਸਿਟੀ ਕਾਲੋਨੀ ਵਿੱਚ ਇਕ ਵਿਹਾਉਤਾ ਵਕੀਲ ਲੜਕੀ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਮ੍ਰਿਤਕ ਲੜਕੀ ਦਾ ਨਾਂ ਹਿਨਾ ਦੱਸਿਆ ਜਾ ਰਿਹਾ ਹੈ। ਇਸ ਮੌਕੇ ਪੁਲਿਸ ਅਧਿਕਾਰੀ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਿਨਾ ਨਾਂ ਦੀ ਵਿਹਾਉਤਾ ਵਕੀਲ ਲੜਕੀ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਲੜਕੀ ਦੀ ਉਮਰ 28 ਸਾਲ ਦੇ ਕਰੀਬ ਹੈ ਤੇ ਇੱਕ ਛੋਟੀ ਬੱਚੀ ਦੀ ਮਾਂ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੀੜਤ ਮਹਿਲਾ ਦਾ ਆਪਣੇ ਸਹੁਰਿਆਂ ਨਾਲ ਪ੍ਰਾਪਰਟੀ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ

ਜਦੋਂ ਮਹਿਲਾ ਵਕੀਲ ਨੇ ਇਹ ਕਦਮ ਚੁੱਕਿਆ ਤਾਂ ਉਹ ਘਰ ‘ਚ ਇਕੱਲੀ ਸੀ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਹਿਲਾ ਦੀ ਖੁਦਕੁਸ਼ੀ ਤੋਂ ਬਾਅਦ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਨੇ ਬੁੱਧਵਾਰ ਨੂੰ ਕੰਮ ਨਾ ਕਰਨ ਦਾ ਐਲਾਨ ਕੀਤਾ ਹੈ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਹੁਰੇ ਪਰਿਵਾਰ ਤੋਂ ਤੰਗ ਆ ਕੇ ਇਸ ਲੜਕੀ ਵਲੋਂ ਖੁਦਕੁਸ਼ੀ ਕੀਤੀ ਗਈ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅਸੀਂ ਮੌਕੇ ‘ਤੇ ਪੁੱਜੇ ਹਾਂ, ਜਾਂਚ ਕੀਤੀ ਜਾ ਰਹੀ ਹੈ। ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨ ਦੇ ਅਧਾਰ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।