ਚੰਡੀਗੜ੍ਹ, 27 ਨਵੰਬਰ| ਦਿੱਲੀ ਤੋਂ ਬਾਅਦ ਹੁਣ ਪੰਜਾਬ ਵਿੱਚ ਵੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਹੋ ਗਈ ਹੈ।
ਇਹ ਪਹਿਲੀ ਯਾਤਰਾ ਅੰਮ੍ਰਿਤਸਰ ਤੋਂ ਨਾਂਦੇੜ ਸਾਹਿਬ ਤੱਕ ਹੈ ਅਤੇ ਸਾਰੇ ਯਾਤਰੀਆਂ ਨੂੰ ਟਰੇਨ ਰਾਹੀਂ ਭੇਜਣ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਦੇ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀਐਨਡੀਯੂ), ਅੰਮ੍ਰਿਤਸਰ ਵਿਖੇ ਰਾਜ ਪੱਧਰੀ ਪ੍ਰੋਗਰਾਮ ਕਰਵਾਇਆ ਗਿਆ।
ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਇਸ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਦੇ ਰਵਾਨਾ ਹੋਣ ਤੋਂ ਲੈ ਕੇ ਵਾਪਸੀ ਤੱਕ ਸਾਰੇ ਪ੍ਰਬੰਧ ਸਰਕਾਰ ਕਰ ਰਹੀ ਹੈ। ਰੇਲਾਂ ਲਈ ਆਈਆਰਸੀਟੀਸੀ ਤੋਂ ਸਹਾਇਤਾ ਲਈ ਜਾ ਰਹੀ ਹੈ ਅਤੇ ਪੰਜਾਬ ਰੋਡਵੇਜ਼ ਵੱਲੋਂ ਬੱਸਾਂ ਦਾ ਪ੍ਰਬੰਧ ਕੀਤਾ ਜਾਵੇਗਾ। ਇਸ ਦੇ ਨਾਲ ਹੀ ਯਾਤਰਾ ‘ਤੇ ਜਾਣ ਵਾਲੇ ਲੋਕਾਂ ਨੂੰ ਏਸੀ ਧਰਮਸ਼ਾਲਾਵਾਂ ‘ਚ ਠਹਿਰਾਇਆ ਜਾਵੇਗਾ।