ਅੰਮ੍ਰਿਤਸਰ : ਸਹੁਰੇ ਪਰਿਵਾਰ ਨੇ ਨੂੰਹ ਨੂੰ ਬਹਾਨੇ ਨਾਲ ਪਿਲਾਈ ਜ਼ਹਿਰੀਲੀ ਚੀਜ਼, ਹਾਲਤ ਗੰਭੀਰ

0
413

ਅੰਮ੍ਰਿਤਸਰ, 30 ਸਤੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦਾਜ ਲਈ ਤੰਗ-ਪ੍ਰੇ੍ਸ਼ਾਨ ਕਰ ਰਹੇ ਸਹੁਰੇ ਪਰਿਵਾਰ ਵੱਲੋਂ ਨੂੰਹ ਨੂੰ ਬਹਾਨੇ ਨਾਲ ਜ਼ਹਿਰੀਲੀ ਚੀਜ਼ ਪਿਲਾ ਦਿੱਤੀ ਗਈ। ਇਸ ਮਾਮਲੇ ’ਚ ਥਾਣਾ ਮੋਹਕਮਪੁਰਾ ਦੀ ਪੁਲਿਸ ਨੇ ਰੋਹਿਤ ਨਿਸ਼ਚਲ, ਪਵਨ ਨਿਸ਼ਚਲ ਅਤੇ ਸਮ੍ਰਿਧੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸਮ੍ਰਿਧੀ ਨੇ ਦੱਸਿਆ ਕਿ ਉਸ ਦਾ ਵਿਆਹ ਦਸੰਬਰ 2012 ਨੂੰ ਰੋਹਿਤ ਨਿਸ਼ਚਲ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਉਨ੍ਹਾਂ ਦੇ ਘਰ ਇਕ ਪੁੱਤਰ ਅਤੇ ਇਕ ਬੇਟੀ ਨੇ ਜਨਮ ਲਿਆ।

ਇਸ ਦੇ ਬਾਵਜੂਦ ਮੁਲਜ਼ਮ ਉਸ ਨੂੰ ਦਾਜ ਲਈ ਤੰਗ ਕਰਦੇ ਰਹਿੰਦੇ ਸਨ ਅਤੇ ਆਪਣੇ ਪੇਕੇ ਘਰੋਂ ਪੈਸੇ ਲਿਆਉਣ ਦੀ ਮੰਗ ਕਰਦੇ ਸਨ। ਬੀਤੇ ਦਿਨ ਉਹ ਆਪਣੇ ਘਰ ਮੌਜੂਦ ਸੀ ਤਾਂ ਉਸ ਦੇ ਪਤੀ, ਸੱਸ ਅਤੇ ਸਹੁਰੇ ਨੇ ਉਸ ਨੂੰ ਬਹਾਨੇ ਨਾਲ ਜ਼ਹਿਰੀਲੀ ਚੀਜ਼ ਪਿਲਾ ਦਿੱਤੀ, ਜਦੋਂ ਉਸ ਦੀ ਹਾਲਤ ਵਿਗੜ ਗਈ ਤਾਂ ਉਸ ਨੇ ਅੰਮ੍ਰਿਤਸਰ ਰਹਿੰਦੀ ਆਪਣੀ ਮਾਂ ਅਤੇ ਫੁੱਫੜ ਨੂੰ ਫੋਨ ਕੀਤਾ, ਜਿਨ੍ਹਾਂ ਨੇ ਉਸ ਦੇ ਸਹੁਰੇ ਘਰ ਪਹੁੰਚ ਕੇ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।