ਅੰਮ੍ਰਿਤਸਰ : ਚਲਦੇ ਮੈਚ ਦੌਰਾਨ ਸਿਰ ‘ਚ ਸੱਟ ਲੱਗਣ ਨਾਲ ਕੌਮਾਂਤਰੀ ਕਬੱਡੀ ਖਿਡਾਰੀ ਦੀ ਮੌਤ

0
890

ਅੰਮ੍ਰਿਤਸਰ| ਕਬੱਡੀ ਜਗਤ ਤੋਂ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਇਥੇ ਕਬੱਡੀ ਮੈਚ ਦੌਰਾਨ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਮਨੂੰ ਮਸਾਣਾ ਵਾਸੀ ਗੁਰਦਾਸਪੁਰ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਬਾਬਾ ਬਹਾਦਰ ਸਿੰਘ ਜੀ ਦੇ ਅਸਥਾਨ ਖ਼ਤਰਾਏ ਕਲਾਂ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਕਬੱਡੀ ਕੱਪ ਚੱਲ ਰਿਹਾ ਸੀ ਤੇ ਚੱਲਦੇ ਮੈਚ ‘ਚ ਮਨੂੰ ਮਸਾਣਾ ਦੇ ਸਿਰ ਵਿਚ ਸੱਟ ਲੱਗ ਗਈ। ਸੱਟ ਵੱਜਣ ਤੋਂ ਤੁਰੰਤ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ)