ਅੰਮ੍ਰਿਤਸਰ : ਝੋਨਾ ਲਾਉਂਦੇ-ਲਾਉਂਦੇ ਪਾਕਿਸਤਾਨ ਚਲਾ ਗਿਆ ਪ੍ਰਵਾਸੀ ਮਜ਼ਦੂਰ, ਕਹਿੰਦਾ- ਬਾਬੂ ਜੀ ਹਮੇਂ ਨਹੀਂ ਪਤਾ ਯੇ ਕੈਸੇ ਹੁਆ

0
121

ਅੰਮ੍ਰਿਤਸਰ| ਕੌਮਾਂਤਰੀ ਸਰਹੱਦ ਉਤੇ ਕੰਡਿਆਲੀ ਤਾਰ ਤੋਂ ਪਾਰ ਖੇਤੀ ਕਰ ਰਹੇ ਕਿਸਾਨ ਨੇ ਝੋਨਾ ਲਾਉਣ ਲਈ ਮਜ਼ਦੂਰ ਰੱਖੇ ਹੋਏ ਸਨ। ਇਨ੍ਹਾਂ ਵਿਚੋਂ ਇਕ ਮਜ਼ਦੂਰ ਗਲ਼ਤੀ ਨਾਲ ਪਾਕਿਸਤਾਨ ਚਲਾ ਗਿਆ। ਪਾਕਿਸਤਾਨ ਰੇਂਜਰਾਂ ਨੇ ਫੜ ਕੇ ਉਸਨੂੰ ਬੀਐਸਐਫ ਹਵਾਲੇ ਕਰ ਦਿੱਤਾ।
ਜਾਣਕਾਰੀ ਅਨੁਸਾਰ ਕੰਪਨੀ ਕਮਾਂਡਰ (ਸੀਮਾ ਸੁਰੱਖਿਆ ਬਲ) ਰਵੀ ਕੁਮਾਰ ਗੋਧਰਾ, ਬੀਓਪੀ ਉਤਰੀ ਧਾਰੀਵਾਲ ਨੇ ਪੁਲਿਸ ਨੂੰ ਦੱਸਿਆ ਕਿ ਕਿਸਾਨ ਪਰਮਪ੍ਰੀਤ ਸਿੰਘ ਵਾਸੀ ਪਿੰਡ ਚੱਕ ਅੱਲਾ ਬਖਸ਼ ਨੇ ਕੰਡਿਆਲੀ ਤਾਰ ਦੇ ਪਾਰ ਆਪਣੇ ਖੇਤਾਂ ਵਿਚ ਝੋਨੇ ਦੀ ਫਸਲ ਬੀਜਣ ਲਈ 6 ਮਜ਼ਦੂਰ ਖੇਤਾਂ ਵਿਚ ਲਾਏ ਹੋਏ ਸਨ।
5 ਮਜ਼ਦੂਰ ਦੁਪਹਿਰ ਦਾ ਖਾਣਾ ਖਾ ਕੇ ਵਾਪਸ ਪਰਤੇ ਪਰ ਬਿਹਾਰ ਦਾ ਰਹਿਣ ਵਾਲਾ ਇਕ ਮਜ਼ਦੂਰ ਡੋਮੀ ਯਾਦਵ ਗਲ਼ਤੀ ਨਾਲ ਪਾਕਿਸਤਾਨ ਚਲਾ ਗਿਆ। ਜਿਥੇ ਪਾਕਿਸਤਾਨ ਰੇਂਜਰਾਂ ਨੇ ਉਸਨੂੰ ਕਾਬੂ ਕਰ ਲਿਆ। ਉਸਨੇ ਪਾਕਿਸਤਾਨੀ ਰੇਂਜਰਾਂ ਨੂੰ ਕਿਹਾ ਕਿ ਉਸਨੂੰ ਨਹੀਂ ਪਤਾ ਲੱਗਾ ਕਿ ਉਹ ਪਾਕਿਸਤਾਨ ਵਾਲੇ ਪਾਸੇ ਆ ਗਿਆ ਹੈ। ਬਾਅਦ ਵਿਚ ਉਸਨੂੰ ਸੀਮਾ ਸੁਰੱਖਿਆ ਬਲ ਦੇ ਹਵਾਲੇ ਕਰ ਦਿੱਤਾ ਗਿਆ। ਜਿਥੋਂ ਡੋਮੀ ਯਾਦਵ ਨੂੰ ਥਾਣਾ ਲੋਪੋਕੇ ਦੀ ਪੁਲਿਸ ਲੈ ਗਈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮ ਦੇ ਸਬੰਧ ਵਿਚ ਪੁੱਛਗਿਛ ਸ਼ੁਰੂ ਕਰ ਦਿੱਤੀ ਗਈ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ https://bit.ly/3Iay74n ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ)