ਅੰਮ੍ਰਿਤਸਰ| ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਚਲਾਈ ਗਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੇ ਤਹਿਤ ਅੱਜ ਪੰਜਾਬ ਵਿਜੀਲੈਂਸ ਬਿਊਰੋ ਨੇ ਸਿਟੀ ਇੰਪਰੂਵਮੈਂਟ ਟਰੱਸਟ, ਅੰਮ੍ਰਿਤਸਰ ਦੇ ਸਰਕਾਰੀ ਵਕੀਲ ਗੌਤਮ ਮਜੀਠੀਆ ਨੂੰ 20 ਵਿੱਘੇ ਜ਼ਮੀਨ ਦਾ ਮੁਆਵਜ਼ਾ ਦੁਆਉਣ ਲਈ 8 ਲੱਖ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਵਕੀਲ ਖਿਲਾਫ ਜਤਿੰਦਰ ਸਿੰਘ, ਵਾਸੀ ਪ੍ਰਤਾਪ ਐਵੇਨਿਊ, ਅੰਮ੍ਰਿਤਸਰ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ 18 ਮਈ 2023 ਨੂੰ ਜਤਿੰਦਰ ਸਿੰਘ ਨੇ ਐਂਟੀ ਕੁਰੱਪਸ਼ਨ ਪੋਰਟਲ ‘ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਐਡਵੋਕੇਟ ਗੌਤਮ ਮਜੀਠੀਆ ਨੇ 25 ਮਾਰਚ 2022 ਨੂੰ ਸਿਟੀ ਇੰਪਰੂਵਮੈਂਟ ਟਰੱਸਟ ਅੰਮ੍ਰਿਤਸਰ ਵੱਲੋਂ ਐਕਵਾਇਰ ਕੀਤੀ 20 ਵਿੱਘੇ ਜ਼ਮੀਨ ਦਾ ਜਾਰੀ ਕੀਤਾ ਵਾਧੂ ਮੁਆਵਜ਼ਾ ਦਿਵਾਉਣ ਬਦਲੇ ਉਸ ਕੋਲੋਂ 20 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ।

ਅਦਾਲਤ ਨੇ ਉਕਤ 20 ਵਿੱਘੇ ਜ਼ਮੀਨ ਦਾ 20 ਫੀਸਦੀ ਵਾਧੂ ਮੁਆਵਜ਼ਾ ਜਤਿੰਦਰ ਸਿੰਘ ਨੂੰ ਜਾਰੀ ਕਰਨ ਦੇ ਹੁਕਮ ਦਿੱਤੇ ਸਨ ਅਤੇ ਜਦੋਂ ਸ਼ਿਕਾਇਤਕਰਤਾ ਨੇ ਉਕਤ ਵਕੀਲ ਕੋਲ ਵਾਧੂ ਮੁਆਵਜ਼ੇ ਲਈ ਪਹੁੰਚ ਕੀਤੀ ਤਾਂ ਉਸ ਨੇ 20 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ, ਜਿਸ ਤੋਂ ਉਹ ਪਹਿਲਾਂ ਹੀ 8 ਲੱਖ ਰੁਪਏ ਲੈ ਚੁੱਕਾ ਹੈ।

ਵਿਜੀਲੈਂਸ ਦੇ ਬੁਲਾਰੇ ਨੇ ਅੱਗੇ ਦੱਸਿਆ ਕਿ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਗੌਤਮ ਮਜੀਠੀਆ ਖਿਲਾਫ ਪਰਚਾ ਦਰਜ ਕਰ ਲਿਆ ਗਿਆ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ