ਅੰਮ੍ਰਿਤਸਰ, 27 ਮਈ — ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਅੰਤਰਰਾਜੀ ਗੈਰਕਾਨੂੰਨੀ ਹਥਿਆਰ ਤਸਕਰੀ ਮੋਡੀਊਲ ਦਾ ਪਰਦਾਫਾਸ਼ ਕਰਦਿਆਂ 5 ਆਰੋਪੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 8 ਅਤਿਆਧੁਨਿਕ ਪਿਸਤੌਲਾਂ ਸਮੇਤ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਕਾਰਵਾਈ ਪੁਲਿਸ ਨੂੰ ਮਿਲੇ ਖ਼ੁਫੀਆ ਇਨਪੁਟ ਦੇ ਆਧਾਰ ’ਤੇ ਕੀਤੀ ਗਈ, ਜਿਸ ਵਿੱਚ ਸਾਹਮਣੇ ਆਇਆ ਕਿ ਇਹ ਨੈੱਟਵਰਕ ਭਾਰਤ-ਪਾਕ ਸਰਹੱਦ ਰਾਹੀਂ ਡਰੋਨ ਦੀ ਮਦਦ ਨਾਲ ਹਥਿਆਰ ਮੰਗਵਾਉਂਦਾ ਸੀ।
ਪੁਲਿਸ ਮੁਤਾਬਕ ਗ੍ਰਿਫ਼ਤਾਰ ਆਰੋਪੀ ਵਿਦੇਸ਼ੀ ਹੈਂਡਲਰਾਂ ਅਤੇ ਪਾਕਿਸਤਾਨੀ ਤਸਕਰਾਂ ਨਾਲ ਜੁੜੇ ਹੋਏ ਸਨ ਅਤੇ ਸੋਸ਼ਲ ਮੀਡੀਆ ਤੇ ਵਰਚੁਅਲ ਨੰਬਰਾਂ ਰਾਹੀਂ ਸੰਪਰਕ ਵਿੱਚ ਰਹਿੰਦੇ ਸਨ। ਇਹ ਮੋਡੀਊਲ ਤਰਨਤਾਰਨ ਅਤੇ ਅਟਾਰੀ ਸੈਕਟਰ ਰਾਹੀਂ ਸਰਗਰਮ ਸੀ ਅਤੇ ਪੰਜਾਬ ਵਿੱਚ ਅਪਰਾਧਿਕ ਤੱਤਾਂ ਤੱਕ ਹਥਿਆਰ ਪਹੁੰਚਾਉਣ ਦਾ ਕੰਮ ਕਰ ਰਿਹਾ ਸੀ।
ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਵਿੱਚ ਆਰਗਨਾਈਜ਼ਡ ਕਰਾਈਮ ਖ਼ਿਲਾਫ਼ “ਜ਼ੀਰੋ ਟੋਲਰੈਂਸ” ਨੀਤੀ ਤਹਿਤ ਸਖ਼ਤ ਕਾਰਵਾਈ ਜਾਰੀ ਹੈ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਆਰੋਪੀਆਂ ਦਾ ਅਪਰਾਧਿਕ ਪਿਛੋਕੜ ਵੀ ਹੈ ਅਤੇ ਪਹਿਲਾਂ ਕਈ ਮਾਮਲੇ ਦਰਜ ਹਨ।
ਪੁਲਿਸ ਨੇ ਥਾਣਾ ਛੇਹਰਟਾ ਵਿੱਚ ਮਾਮਲਾ ਦਰਜ ਕਰਕੇ ਪੂਰੇ ਨੈੱਟਵਰਕ ਦੇ ਫਾਰਵਰਡ ਅਤੇ ਬੈਕਵਰਡ ਲਿੰਕ ਦੀ ਜਾਂਚ ਸ਼ੁਰੂ ਕਰ ਦਿੱਤੀ






































