ਅੰਮ੍ਰਿਤਸਰ : ਮੇਲਾ ਦੇਖਣ ਗਏ ਰਿਸ਼ਤੇਦਾਰ ਹੋਏ ਹਾਦਸੇ ਦੀ ਸ਼ਿਕਾਰ, 3 ਦੀ ਮੌਤ

0
290

ਅੰਮ੍ਰਿਤਸਰ|ਅਜਨਾਲਾ ਤੋਂ ਥੋੜ੍ਹੀ ਦੂਰ ਪਿੰਡ ਚਮਿਆਰੀ ਨਜ਼ਦੀਕ ਬੀਤੀ ਰਾਤ ਹੋਏ ਇਕ ਸੜਕ ਹਾਦਸੇ ‘ਚ ਮੋਟਰਸਾਈਕਲ ‘ਤੇ ਸਵਾਰ 2 ਨੌਜਵਾਨਾਂ ਅਤੇ 1 ਕੁੜੀ ਦੀ ਦਰਦਨਾਕ ਮੌਤ ਹੋ ਗਈ, ਜਦਕਿ ਇਕ ਹੋਰ ਲੜਕੀ ਹੋਰ ਗੰਭੀਰ ਰੂਪ ‘ਚ ਜ਼ਖਮੀ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ 2 ਨੌਜਵਾਨ ਤੇ 2 ਮਹਿਲਾਵਾਂ ਮੋਟਰਸਾਈਕਲ ‘ਤੇ ਸਵਾਰ ਹੋ ਕੇ ਦੇਰ ਰਾਤ ਪਿੰਡ ਤਲਵੰਡੀ ਨਾਹਰ ਵਿਖੇ ਮੇਲਾ ਦੇਖਣ ਜਾ ਰਹੇ ਸੀ ਤਾਂ ਚਮਿਆਰੀ ਨਜ਼ਦੀਕ ਉਨ੍ਹਾਂ ਦਾ ਮੋਟਰਸਾਈਕਲ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਕਾਰਨ ਹਰਜਿੰਦਰ ਸਿੰਘ ਵਾਸੀ ਗੁੱਜਰਪੁਰਾ ਤੋਂ ਇਲਾਵਾ ਹਰਜਿੰਦਰ ਸਿੰਘ ਹੈਪੀ ਤੇ ਉਸ ਦੀ ਸਾਲੀ ਨੇਹਾ ਦੀ ਮੌਤ ਹੋ ਗਈ, ਜਦਕਿ ਹੈਪੀ ਦੀ ਪਤਨੀ ਕਾਜਲ ਗੰਭੀਰ ਰੂਪ ‘ਚ ਜ਼ਖਮੀ ਹੋ ਗਈ। ਅਜਨਾਲਾ ਪੁਲਿਸ ਵਲੋਂ ਮ੍ਰਿਤਕਾਂ ਦੀਆਂ ਲਾਸ਼ਾਂ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।