ਅੰਮ੍ਰਿਤਸਰ : ਪਿਸਤੌਲ ਦੀ ਨੋਕ ‘ਤੇ ਦੁਕਾਨ ਦੇ ਮੁਲਾਜ਼ਮਾਂ ਨਾਲ ਲੁੱਟਮਾਰ, ਘਟਨਾ ਸੀਸੀਟੀਵੀ ‘ਚ ਕੈਦ

0
370

ਅੰਮ੍ਰਿਤਸਰ। ਆਏ ਦਿਨ ਲੁੱਟ ਖੋਹ ਹੋਣ ਦੀਆਂ ਵਾਰਦਾਤਾਂ ਹੋ ਰਹੀਆਂ ਹਨ। ਲੁਟੇਰਿਆਂ ਦੇ ਮਨਾਂ ਵਿੱਚ ਪੁਲਿਸ ਦਾ ਖ਼ੌਫ਼ ਨਹੀਂ ਰਿਹਾ, ਜਿਸਦੇ ਚਲਦੇ ਲੁਟੇਰੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇ ਕੇ ਫ਼ਰਾਰ ਹੋ ਜਾਂਦੇ ਹਨ। ਲਾਅ ਐਂਡ ਆਰਡਰ ਦੀ ਸਥਿਤੀ ਬਹੁਤੀ ਮਾੜੀ ਹੋ ਚੁੱਕੀ ਹੈ। ਆਏ ਦਿਨ ਗੈਂਗਸਟਰਾਂ ਵੱਲੋਂ ਗੋਲੀਆਂ ਚਲਾਈਆਂ ਜਾਂਦੀਆਂ ਹਨ।
ਇਸੇ ਤਰ੍ਹਾਂ ਦੀ ਘਟਨਾ ਅੱਜ ਰਾਤ ਨੂੰ ਥਾਣਾ ਸਿਵਲ ਲਾਈਨ ਅਧੀਨ ਆਉਂਦੇ ਇਲਾਕਾ ਕੋਰਟ ਰੋਡ ਵਿਖੇ ਵਾਪਰੀ। ਜਿਥੇ ਇਕ ਜੀਐਮਪੀ ਫਾਰਮੇਸੀ ਦੀ ਦੁਕਾਨ ‘ਤੇ ਲੁੱਟ ਦੀ ਵਾਰਦਾਤ ਦਾ ਮਾਮਲਾ ਸਾਹਮਣੇ ਆਇਆ ਹੈ। ਇਕ ਵਿਅਕਤੀ ਵੱਲੋਂ ਪਿਸਤੌਲ ਦੀ ਨੋਕ ‘ਤੇ ਦੁਕਾਨ ਦੇ ਮੁਲਾਜ਼ਮਾਂ ਕੋਲੋਂ 35 ਹਜ਼ਾਰ ਰੁਪਏ ਦੀ ਲੁੱਟ ਖੋਹ ਕੀਤੀ ਗਈ ਹੈ। ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ। ਪੁਲਿਸ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜੀਐਮਪੀ ਫਾਰਮੇਸੀ ਦੇ ਮਾਲਿਕ ਮਨਿੰਦਰ ਸਿੰਘ ਔਲਖ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆ ਦੁਕਾਨ ਤੇ ਕੰਮ ਕਰਦੇ ਮੁਲਾਜ਼ਮ ਨੇ ਦੱਸਿਆ ਕਿ ਰਾਤ ਨੂੰ ਸਾਡੇ ਨੌਂ ਵਜੇ ਦੇ ਕਰੀਬ ਇੱਕ ਸਿੱਖ ਨੌਜਵਾਨ ਪਿਸਤੌਲ ਲੈ ਕੇ ਦੁਕਾਨ ਦੇ ਅੰਦਰ ਦਾਖਲ ਹੋਇਆ ਤੇ 35 ਹਜ਼ਾਰ ਰੁਪਏ ਦੀ ਰਾਸ਼ੀ ਲੁੱਟ ਕੇ ਫਰਾਰ ਹੋ ਗਿਆ।