<p>ਸਰਹੱਦੀ ਇਲਾਕਿਆਂ ਦੀ ਸੁਰੱਖਿਆ ਲਈ BSF ਅਤੇ CRPF ਦੀਆਂ 4 ਵਾਧੂ ਕੰਪਨੀਆਂ ਤਾਇਨਾਤਡਰੋਨ ਰਾਹੀਂ ਨਸ਼ਾ ਤੇ ਹਥਿਆਰਾਂ ਦੀ ਤਸਕਰੀ ਰੋਕਣ ਲਈ ਸੰਵੇਦਨਸ਼ੀਲ ਰਸਤਿਆਂ &&num;8216&semi;ਤੇ 24 ਘੰਟੇ ਨਿਗਰਾਨੀਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਜ਼ੀਰੋ ਟਾਲਰੈਂਸ ਦੀ ਨੀਤੀ ਜਾਰੀ ਰਹੇਗੀ&colon; SSP<&sol;p>&NewLine;<p>ਅੰਮ੍ਰਿਤਸਰ&colon; ਤਿਉਹਾਰਾਂ ਦੇ ਸੀਜ਼ਨ ਅਤੇ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਅਮਨ-ਸ਼ਾਂਤੀ ਅਤੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਫਲੈਗ ਮਾਰਚ ਕੱਢਿਆ ਗਿਆ। ਇਸ ਵਿੱਚ ਪੁਲਿਸ ਦੇ ਨਾਲ ਅਰਧ ਸੈਨਿਕ ਬਲਾਂ ਦੇ ਜਵਾਨ ਵੀ ਸ਼ਾਮਲ ਹੋਏ। ਇਸ ਦੌਰਾਨ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਅਤੇ ਸਮਾਜ ਵਿਰੋਧੀ ਅਨਸਰਾਂ &&num;8216&semi;ਤੇ ਨਕੇਲ ਕੱਸਣ ਲਈ ਸੰਵੇਦਨਸ਼ੀਲ ਇਲਾਕਿਆਂ ਵਿੱਚ ਸੁਰੱਖਿਆ ਵਧਾਈ ਗਈ ਹੈ।<&sol;p>&NewLine;<p>ਅੰਮ੍ਰਿਤਸਰ ਦਿਹਾਤੀ ਦੇ SSP ਨੇ ਦੱਸਿਆ ਕਿ ਪੰਜਾਬ ਦੇ ਸਰਹੱਦੀ ਇਲਾਕਿਆਂ ਦੀ ਸੰਵੇਦਨਸ਼ੀਲਤਾ ਨੂੰ ਦੇਖਦਿਆਂ DGP ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੂਰੇ ਸਰਹੱਦੀ ਖੇਤਰ ਵਿੱਚ ਕਰੀਬ 25 ਅਰਧ ਸੈਨਿਕ ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚੋਂ 4 ਕੰਪਨੀਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਦਿੱਤੀਆਂ ਗਈਆਂ ਹਨ। ਇਨ੍ਹਾਂ ਵਿੱਚ BSF ਦੀਆਂ 3 ਅਤੇ CRPF ਦੀ ਇੱਕ ਕੰਪਨੀ ਸ਼ਾਮਲ ਹੈ। ਵਾਧੂ ਫੋਰਸ ਮਿਲਣ ਨਾਲ ਇਲਾਕੇ ਵਿੱਚ ਗਸ਼ਤ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤੀ ਮਿਲੀ ਹੈ।<&sol;p>&NewLine;<p>SSP ਨੇ ਸਰਹੱਦ ਪਾਰੋਂ ਡਰੋਨ ਰਾਹੀਂ ਹੈਰੋਇਨ ਅਤੇ ਹਥਿਆਰਾਂ ਦੀ ਤਸਕਰੀ ਦੀਆਂ ਕੋਸ਼ਿਸ਼ਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੁਲਿਸ ਵੱਲੋਂ ਪਹਿਲਾਂ ਵੀ ਕਈ ਵੱਡੀਆਂ ਬਰਾਮਦਗੀਆਂ ਕੀਤੀਆਂ ਗਈਆਂ ਹਨ। ਹੁਣ BSF ਅਤੇ CRPF ਦੀਆਂ ਵਾਧੂ ਕੰਪਨੀਆਂ ਨਾਲ ਤਾਲਮੇਲ ਕਰਕੇ ਸਰਹੱਦ ਨਾਲ ਲੱਗਦੇ ਸੰਵੇਦਨਸ਼ੀਲ ਰਸਤਿਆਂ ਅਤੇ ਪਿੰਡਾਂ ਵਿੱਚ 24 ਘੰਟੇ ਨਿਗਰਾਨੀ ਰੱਖੀ ਜਾ ਰਹੀ ਹੈ&comma; ਤਾਂ ਜੋ ਡਰੋਨ ਰਾਹੀਂ ਨਸ਼ੇ ਅਤੇ ਹਥਿਆਰ ਸੁੱਟਣ ਦੀਆਂ ਕੋਸ਼ਿਸ਼ਾਂ ਨੂੰ ਸਮੇਂ ਸਿਰ ਨਾਕਾਮ ਕੀਤਾ ਜਾ ਸਕੇ।<&sol;p>&NewLine;<p>ਉਨ੍ਹਾਂ ਦੱਸਿਆ ਕਿ ਜੰਡਿਆਲਾ ਗੁਰੂ&comma; ਬਿਆਸ&comma; ਮੱਤੇਵਾਲ ਅਤੇ ਜੈਅੰਤੀਪੁਰ ਵਰਗੇ ਮੁੱਖ ਅਤੇ ਸੰਵੇਦਨਸ਼ੀਲ ਰਸਤਿਆਂ &&num;8216&semi;ਤੇ ਹਾਈਟੈੱਕ ਨਾਕੇ ਪਹਿਲਾਂ ਵਾਂਗ ਸਰਗਰਮ ਰਹਿਣਗੇ। ਵਾਧੂ ਫੋਰਸ ਮਿਲਣ ਤੋਂ ਬਾਅਦ ਇਨ੍ਹਾਂ ਨਾਕਿਆਂ &&num;8216&semi;ਤੇ ਜਾਂਚ ਹੋਰ ਸਖ਼ਤ ਕੀਤੀ ਗਈ ਹੈ। ਜੰਡਿਆਲਾ ਇਲਾਕੇ ਬਾਰੇ ਉਨ੍ਹਾਂ ਕਿਹਾ ਕਿ ਪੁਲਿਸ ਦੀ ਲਗਾਤਾਰ ਕਾਰਵਾਈ ਕਾਰਨ ਹੁਣ ਉੱਥੇ ਕਾਨੂੰਨ ਵਿਵਸਥਾ ਕਾਬੂ ਹੇਠ ਹੈ। ਕਿਸੇ ਵੀ ਵਾਰਦਾਤ ਦੀ ਸੂਚਨਾ ਮਿਲਣ &&num;8216&semi;ਤੇ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ।<&sol;p>&NewLine;<p>ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਚੱਲ ਰਹੀ ਗੈਂਗਸਟਰ ਵਿਰੋਧੀ ਮੁਹਿੰਮ ਅਤੇ &&num;8216&semi;ਯੁੱਧ ਨਸ਼ਿਆਂ ਵਿਰੁੱਧ&&num;8217&semi; ਮੁਹਿੰਮ ਦਾ ਜ਼ਿਕਰ ਕਰਦਿਆਂ SSP ਨੇ ਕਿਹਾ ਕਿ ਨਸ਼ਾ ਤਸਕਰਾਂ&comma; ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਕਾਰਵਾਈ ਜਾਰੀ ਰਹੇਗੀ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਪੁਲਿਸ ਉਨ੍ਹਾਂ ਦੀ ਸੁਰੱਖਿਆ ਲਈ 24 ਘੰਟੇ ਤਾਇਨਾਤ ਹੈ ਅਤੇ ਲੋਕ ਬਿਨਾਂ ਕਿਸੇ ਡਰ ਤੋਂ ਸ਼ਾਂਤੀ ਤੇ ਸਦਭਾਵਨਾ ਨਾਲ ਤਿਉਹਾਰ ਮਨਾਉਣ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;