ਅੰਮ੍ਰਿਤਸਰ : ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਨੂੰ ਦਿਨ-ਦਿਹਾੜੇ ਮਾਰੀਆਂ ਗੋਲ਼ੀਆਂ, ਹਸਪਤਾਲ ਵਿਚ ਮੌਤ

0
701


ਅੰਮ੍ਰਿਤਸਰ। ਅੰਮ੍ਰਿਤਸਰ ਵਿਚ ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਨੂੰ ਸ਼ੁੱਕਰਵਾਰ ਨੂੰ ਦਿਨ-ਦਿਹਾੜੇ ਗੋਪਾਲ ਮੰਦਿਰ ਦੇ ਬਾਹਰ ਗੋਲ਼ੀ ਮਾਰ ਦਿੱਤੀ ਗਈ। ਗੋਪਾਲ ਮੰਦਿਰ ਦੇ ਬਾਹਰ ਕੂੜੇ ਵਿਚ ਭਗਵਾਨਾਂ ਦੀਆਂ ਮੂਰਤੀਆਂ ਮਿਲਣ ਦੇ ਵਿਰੋਧ ਵਿਚ ਸ਼ਿਵ ਸੈਨਾ ਨੇਤਾ ਮੰਦਿਰ ਦੇ ਬਾਹਰ ਧਰਨੇ ਉਤੇ ਬੈਠੇ ਸਨ। ਇਸੇ ਦੌਰਾਨ ਭੀੜ ਵਿਚੋਂ ਕਿਸੇ ਨੇ ਉਨ੍ਹਾਂ ਨੂੰ ਗੋਲ਼ੀ ਮਾਰ ਦਿੱਤੀ।
ਕਾਹਲੀ-ਕਾਹਲੀ ਵਿਚ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਹਸਪਤਾਲ ਵਿਚ ਮੌਤ ਹੋ ਗਈ ਹੈ। ਉਥੇ ਹੀ ਪੁਲਿਸ ਨੇ ਹਮਲਾਵਰਾਂ ਨੂੰ ਫੜਨ ਲਈ ਨਾਕਾਬੰਦੀ ਸ਼ੁਰੂ ਕਰ ਦਿਤੀ ਹੈ। ਸੁਧੀਰ ਸ਼ਿਵ ਸੈਨਾ ਦੇ ਪ੍ਰਧਾਨ ਰਹਿ ਚੁੱਕੇ ਹਨ। ਉਨ੍ਹਾਂ ਉਤੇ ਤਿੰਨ ਤੋਂ ਚਾਰ ਗੋਲ਼ੀਆਂ ਚਲਾਈਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਸੁਧੀਰ ਸੂਰੀ ਉਤੇ ਹਮਲਾ ਕਰਨ ਦੀ ਯੋਜਨਾ ਬਣਾਈ ਜਾ ਰਹੀ ਸੀ। ਪੁਲਿਸ ਨੇ ਵੀ ਹਮਲਾਵਰਾਂ ਨੂੰ ਫੜਨ ਲਈ ਨਾਕਾਬੰਦੀ ਸ਼ੁਰੂ ਕਰ ਦਿੱਤੀ ਹੈ।