ਅੰਮ੍ਰਿਤਸਰ : ਕਾਰ ਦੀ ਟਰਾਲੇ ਨਾਲ ਭਿਆਨਕ ਟੱਕਰ, 3 ਜਣਿਆਂ ਦੀ ਮੌਕੇ ‘ਤੇ ਮੌਤ; ਭਰਾ ਲਈ ਨਵੀਂ ਗੱਡੀ ਖਰੀਦਣ ਜਾ ਰਹੇ ਸਨ ਚੰਡੀਗੜ੍ਹ

0
2710

ਅੰਮ੍ਰਿਤਸਰ/ਨਵਾਂਸ਼ਹਿਰ, 10 ਦਸੰਬਰ | ਅੰਮ੍ਰਿਤਸਰ ਰੋਡ ਉਤੇ ਸਥਿਤ ਪਿੰਡ ਖਾਸਾ ਦੇ 3 ਵਸਨੀਕਾਂ ਦੀ ਦੇਰ ਰਾਤ ਕਾਰ ਤੇ ਪਰਾਲੀ ਨਾਲ ਭਰੇ ਟਰਾਲੇ ਵਿਚਕਾਰ ਭਿਆਨਕ ਟੱਕਰ ਹੋਈ, ਜਿਸ ਵਿਚ 3 ਜਣਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਰਿਸ਼ਤੇਦਾਰ ਬਲਦੇਵ ਸਿੰਘ ਘਨੂੰਪੁਰ ਨੇ ਦੱਸਿਆ ਕਿ ਪਲਵਿੰਦਰ ਸਿੰਘ ਪਿੰਦਾ ਅਤੇ ਨਵਜੀਤ ਸਿੰਘ ਖਾਸਾ ਜਿਨ੍ਹਾਂ ਦਾ ਭਰਾ ਵਿਦੇਸ਼ ਵਿਚ ਰਹਿੰਦਾ ਹੈ, ਉਸ ਨੇ ਥੋੜ੍ਹੇ ਦਿਨਾਂ ਵਿਚ ਭਾਰਤ ਆਉਣਾ ਸੀ, ਉਸ ਲਈ ਇਹ ਤਿੰਨੇ ਨੌਜਵਾਨ ਨਵੀਂ ਗੱਡੀ ਖਰੀਦਣ ਲਈ ਚੰਡੀਗੜ੍ਹ ਗਏ ਹੋਏ ਸਨ।

ਦੇਰ ਰਾਤ ਚੰਡੀਗੜ੍ਹ ਤੋਂ ਵਾਪਸ ਅੰਮ੍ਰਿਤਸਰ ਆਉਂਦਿਆਂ ਨਵਾਂਸ਼ਹਿਰ ਨਜ਼ਦੀਕ ਪਰਾਲੀ ਦੀਆਂ ਗੱਠਾਂ ਨਾਲ ਭਰੀ ਟਰਾਲੀ ਨਾਲ ਟੱਕਰ ਹੋ ਗਈ। ਮੌਕੇ ਉਤੇ ਹੀ ਤਿੰਨੋਂ ਵਿਅਕਤੀਆਂ ਦੀ ਮੌਤ ਹੋ ਗਈ। ਲਾਸ਼ਾਂ ਨਵਾਂਸ਼ਹਿਰ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਲਈ ਰੱਖ ਦਿੱਤੀਆਂ ਹਨ।

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)