ਅੰਮ੍ਰਿਤਸਰ| ਸ੍ਰੀ ਦਰਬਾਰ ਸਾਹਿਬ ਨੇੜਲੇ ਇਕ ਨਿੱਜੀ ਹੋਟਲ ਵਿੱਚ ਇੱਕ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ ਹੈ। ਮ੍ਰਿਤਕ ਦੀ ਪਛਾਣ ਸਿਮਰਜੀਤ ਸਿੰਘ ਵਜੋਂ ਹੋਈ ਹੈ, ਜਿਸ ਦੀ ਉਮਰ 30 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਇਹ ਤਰਨਤਾਰਨ ਦੇ ਪਿੰਡ ਭੈਰੋਵਾਲ ਦਾ ਰਹਿਣ ਵਾਲਾ ਹੈ ਤੇ ਗੁਜਰਾਤ ਵਿੱਚ ਸਕਿਓਰਟੀ ਗਾਰਡ ਦੀ ਨੌਕਰੀ ਕਰਦਾ ਹੈ। ਪੁਲਿਸ ਵਲੋਂ ਮੌਕੇ ‘ਤੇ ਪਹੁੰਚ ਕੇ ਲਾਸ਼ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਗਈ ਹੈ।
ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬੀਤੀ ਰਾਤ ਨੌਜਵਾਨ ਵੱਲੋਂ ਹੋਟਲ ਵਿੱਚ ਕਮਰਾ ਕਿਰਾਏ ‘ਤੇ ਲਿਆ ਗਿਆ ਸੀ ਤੇ ਅੱਜ ਸਵੇਰੇ ਇਸ ਦੀ ਮੌਤ ਹੋ ਗਈ। ਮ੍ਰਿਤਕ ਗੁਜਰਾਤ ਵਿੱਚ ਸਕਿਓਰਟੀ ਗਾਰਡ ਦੀ ਨੌਕਰੀ ਕਰਦਾ ਸੀ ਤੇ ਇਹ ਤਰਨ ਤਾਰਨ ਦੇ ਪਿੰਡ ਭੈਰੋਵਾਲ ਦਾ ਰਹਿਣ ਵਾਲਾ ਹੈ । ਇਸ ਨੌਜਵਾਨ ਦਾ ਨਾਂ ਸਿਮਰਜੀਤ ਸਿੰਘ ਹੈ ਤੇ ਇਸਦੀ ਉਮਰ 30 ਸਾਲ ਦੇ ਕਰੀਬ ਹੈ ।
ਇਸ ਦੇ ਪਰਿਵਾਰਕ ਮੈਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ । ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਦੇ ਹਵਾਲੇ ਕਰ ਦਿੱਤੀ ਜਾਵੇਗੀ । ਲਾਸ਼ ਦੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ।