<p><strong>ਅੰਮ੍ਰਿਤਸਰ&comma; 12 ਦਸੰਬਰ &vert;<&sol;strong> ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਵਿਚ ਇਕ ਅਣਪਛਾਤੇ ਵਾਹਨ ਦੀ ਟੱਕਰ ਵਿਚ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦੀ ਮੌਤ ਹੋ ਗਈ ਜਦੋਂਕਿ ਉਸ ਦੇ ਨਾਲ ਮੌਜੂਦ ਉਸ ਦੇ ਪਰਿਵਾਰ ਦੇ ਹੋਰ ਮੈਂਬਰ ਗੰਭੀਰ ਜ਼ਖ਼ਮੀ ਹੋ ਗਏ। ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮ੍ਰਿਤਕ ਗੁਰਦੇਵ ਸਿੰਘ ਲੁਧਿਆਣਾ ਵਿਚ ਤਾਇਨਾਤ ਸੀ ਅਤੇ ਤਰਨਤਾਰਨ ਦਾ ਰਹਿਣ ਵਾਲਾ ਸੀ।<&sol;p>&NewLine;<p>ਲਵਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਪਿਤਾ ਹੈੱਡ ਕਾਂਸਟੇਬਲ ਗੁਰਦੇਵ ਸਿੰਘ&comma; ਮਾਤਾ ਬਲਜੀਤ ਕੌਰ ਅਤੇ ਭਰਾ ਜਨਮਜੀਤ ਸਿੰਘ ਨਾਲ ਸਵਿਫਟ ਕਾਰ &OpenCurlyQuote;ਚ ਆਪਣੇ ਪਿੰਡ ਆ ਰਹੇ ਸਨ। ਰਸਤੇ ਵਿਚ ਪਿੱਛਿਓਂ ਆ ਰਹੀ ਇਕ ਚਿੱਟੇ ਰੰਗ ਦੀ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਕਾਰ ਦੀ ਸਪੀਡ ਇੰਨੀ ਜ਼ਿਆਦਾ ਸੀ&comma; ਜਿਸ ਕਾਰਨ ਉਹ ਬੇਕਾਬੂ ਹੋ ਗਈ ਅਤੇ ਕਾਰ ਨਾਲੇ &OpenCurlyQuote;ਚ ਜਾ ਡਿੱਗੀ। ਗੱਡੀ ਡਿੱਗਣ ਕਾਰਨ ਕਾਰ ਸਵਾਰਾਂ ਨੂੰ ਗੰਭੀਰ ਸੱਟਾਂ ਲੱਗੀਆਂ। ਕਾਰ ਚਾਲਕ ਰੋਹਿਤ ਕੁਮਾਰ ਅਤੇ ਗੁਰਦੇਵ ਸਿੰਘ ਗੰਭੀਰ ਜ਼ਖ਼ਮੀ ਹੋ ਗਏ।<&sol;p>&NewLine;<p>ਉਨ੍ਹਾਂ ਨੂੰ ਨਿੱਜੀ ਹਸਪਤਾਲ ਲਿਆਂਦਾ ਗਿਆ। ਹੈੱਡ ਕਾਂਸਟੇਬਲ ਗੁਰਦੇਵ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ। ਜਦਕਿ ਬਾਕੀ ਅਜੇ ਵੀ ਹਸਪਤਾਲ &OpenCurlyQuote;ਚ ਦਾਖਲ ਹਨ। ਇਸ ਸਬੰਧੀ ਥਾਣਾ ਖਲਚੀਆਂ ਦੀ ਪੁਲਿਸ ਨੇ ਪੁੱਤਰ ਲਵਪ੍ਰੀਤ ਸਿੰਘ ਵਾਸੀ ਮਹਿਲ ਚੱਕ&comma; ਜ਼ਿਲਾ ਤਰਨਤਾਰਨ ਦੇ ਬਿਆਨਾਂ &OpenCurlyQuote;ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;