ਅੰਮ੍ਰਿਤਸਰ : ਗੁਰੂ ਨਗਰੀ ‘ਚ ਸਿੱਖ ਨੌਜਵਾਨ ਦੇ ਕੇਸਾਂ ਦੀ ਬੇਅਦਬੀ, ਵਾਲ਼ਾਂ ਤੋਂ ਫੜ ਕੇ ਘੜੀਸਿਆ, ਵੀਡੀਓ ਵਾਇਰਲ

0
764

ਅੰਮ੍ਰਿਤਸਰ। ਜ਼ਿਲ੍ਹੇ ਦੇ ਪਿੰਡ ਵਜ਼ੀਰ ਭੁੱਲਰ ਵਿਚ ਇਕ ਸਿੱਖ ਨੌਜਵਾਨ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਨੌਜਵਾਨ ਦੇ ਕੇਸਾਂ ਦੀ ਬੇਅਦਬੀ ਕੀਤੀ ਗਈ ਅਤੇ ਜਾਤੀਸੂਚਕ ਸ਼ਬਦ ਵੀ ਵਰਤੇ ਗਏ। ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ।

ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਦੋ ਧਿਰਾਂ ਦੀ ਲੜਾਈ ਦਾ ਸ਼ਿਕਾਰ ਹੋਇਆ ਹੈ। ਨੌਜਵਾਨ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ 5-7 ਨੌਜਵਾਨ ਸਿੱਖ ਨੌਜਵਾਨ ਨੂੰ ਬੇਰਹਿਮੀ ਨਾਲ ਕੁੱਟ ਰਹੇ ਹਨ। ਪੀੜਤ ਮਸਤਾਨ ਸਿੰਘ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।

ਮਿਲੀ ਜਾਣਕਾਰੀ ਅਨੁਸਾਰ ਦੋ ਦਿਨ ਪਹਿਲਾਂ ਪਿੰਡ ਵਿਚ ਦੋ ਧਿਰਾਂ ਵਿਚਕਾਰ ਲੜਾਈ ਹੋਈ ਸੀ ਅਤੇ ਸਿੱਖ ਨੌਜਵਾਨ ਇਸ ਲੜਾਈ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਸੇ ਰੰਜਿਸ਼ ਦੇ ਚਲਦਿਆਂ ਇਕ ਧਿਰ ਵੱਲੋਂ ਸਿੱਖ ਨੂੰ ਬੇਰਹਿਮੀ ਨਾਲ ਕੁੱਟਿਆ ਅਤੇ ਕੇਸਾਂ ਦੀ ਬੇਅਦਬੀ ਕੀਤੀ ਗਈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ, ਫਿਲਹਾਲ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਕੀਤੀ ਗਈ।