ਅੰਮ੍ਰਿਤਸਰ : ਚਾਈਨਾ ਡੋਰ ਦੀ ਲਪੇਟ ‘ਚ ਆਉਣ ਨਾਲ ਮਾਸੂਮ ਬੱਚੀ ਦੀ ਮੌ.ਤ, ਗ.ਲਾ ਗਿਆ ਵੱ.ਢਿਆ

0
3877

ਅੰਮ੍ਰਿਤਸਰ, 27 ਫਰਵਰੀ | ਅੰਮ੍ਰਿਤਸਰ ‘ਚ ਚਾਈਨਾ ਡੋਰ ਨਾਲ ਗਲਾ ਵੱਢੇ ਜਾਣ ਕਾਰਨ 6 ਸਾਲ ਦੀ ਬੱਚੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬੱਚੀ ਪਿਤਾ ਨਾਲ ਮੋਟਰਸਾਈਕਲ ਉਤੇ ਜਾ ਰਹੀ ਸੀ, ਇਸ ਦੌਰਾਨ ਚਾਈਨਾ ਡੋਰ ਉਸ ਦੇ ਗਲੇ ਨਾਲ ਲੱਗ ਗਈ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਬੱਚੀ ਖੁਸ਼ੀ ਦੇ ਪਿਤਾ ਮਨੀ ਨੇ ਦੱਸਿਆ ਕਿ ਸਵੇਰੇ ਜਿਵੇਂ ਹੀ ਉਹ ਬਟਾਲਾ ਰੋਡ ‘ਤੇ ਸੈਲੀਬ੍ਰੇਸ਼ਨ ਮਾਲ ਨੇੜੇ ਪੁਲ ‘ਤੇ ਚੜ੍ਹੇ ਤਾਂ ਮੋਟਰਸਾਈਕਲ ਅੱਗੇ ਬੈਠੀ ਉਸ ਦੀ ਧੀ ਦਾ ਗਲਾ ਚਾਈਨਾ ਡੋਰ ਦੀ ਲਪੇਟ ‘ਚ ਆ ਗਿਆ, ਜਿਸ ਕਾਰਨ ਲੜਕੀ ਜ਼ਖਮੀ ਹੋ ਗਈ। ਉਸ ਨੂੰ ਤੁਰੰਤ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਲੜਕੀ ਨੂੰ ਮ੍ਰਿਤਕ ਐਲਾਨ ਦਿਤਾ। ਬੱਚੀ ਦੇ ਪਿਤਾ ਨੇ ਦੱਸਿਆ ਕਿ ਅਚਾਨਕ ਤਾਰਾਂ ਆਉਣ ਕਾਰਨ ਉਸ ਦੀ ਲੜਕੀ ਦੇ ਗਲੇ ਦੀਆਂ ਨਾੜਾਂ ਕੱਟੀਆਂ ਗਈਆਂ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਲਿੰਕ ‘ਤੇ ਕਲਿੱਕ ਕਰਕੇ ਵੇਖੋ ਵੀਡੀਓ

https://www.facebook.com/punjabibulletinworld/videos/1427771674795224

ਉਸ ਨੇ ਦੱਸਿਆ ਕਿ ਉਹ ਮਜ਼ਦੂਰੀ ਕਰਦਾ ਹੈ ਅਤੇ ਉਸ ਦੀਆਂ 4 ਲੜਕੀਆਂ ਹਨ, ਜਿਨ੍ਹਾਂ ਵਿਚੋਂ ਖੁਸ਼ੀ ਸਭ ਤੋਂ ਛੋਟੀ ਸੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਚਾਈਨਾ ਡੋਰ ਦੀ ਵਰਤੋਂ ਨਾ ਕੀਤੀ ਜਾਵੇ ਤਾਂ ਜੋ ਕਿਸੇ ਹੋਰ ਪਰਿਵਾਰ ਨੂੰ ਇਹ ਦਿਨ ਨਾ ਦੇਖਣਾ ਪਵੇ। ਸਥਾਨਕ ਲੋਕਾਂ ਨੇ ਵੀ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਚਾਈਨਾ ਡੋਰ ਉਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਜਾਵੇ।