ਅੰਮ੍ਰਿਤਸਰ, 13 ਨਵੰਬਰ | ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੰਦੀ ਛੋੜ ਦਿਵਸ ਮੌਕੇ ਨਿਹੰਗ ਸਿੰਘ ਜਥੇਬੰਦੀਆਂ ਨੂੰ ਸਨਮਾਨਿਤ ਕਰਨ ਦਾ ਵਿਸ਼ੇਸ਼ ਸਮਾਗਮ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ‘ਤੇ ਉਲੀਕਿਆ ਜਾਂਦਾ ਹੈ। ਇਸ ਸਮਾਗਮ ‘ਚ ਨਿਹੰਗ ਸਿੰਘ ਜਥੇਬੰਦੀਆਂ ਜਾਹੋ-ਜਲਾਲ ਨਾਲ ਸ਼ਾਮਲ ਹੁੰਦੀਆਂ ਹਨ ਤੇ ਨਿਹੰਗ ਸਿੰਘ ਮੁਖੀਆਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ।

ਇਸ ਸਨਮਾਨ ਸਮਾਗਮ ਦਰਮਿਆਨ ਇਕ ਨਿਹੰਗ ਸਿੰਘ ਵਲੋਂ ਫਸੀਲ ‘ਤੇ ਖੜ੍ਹੇ ਹੋ ਕੇ ਬਾਬਾ ਬਲਬੀਰ ਸਿੰਘ 96 ਕਰੋੜੀ ਬੁੱਢਾ ਦਲ ਦੇ ਮੁਖੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਥਾਪਣ ਦਾ ਐਲਾਨ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਜੈਕਾਰਿਆਂ ਦੀ ਗੂੰਜ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨਿਹੰਗ ਸਿੰਘਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ।

ਘਟਨਾ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਬੰਧਕ ਇਸ ਘਟਨਾ ਸਬੰਧੀ ਚਿੰਤਤ ਨਜ਼ਰ ਆਏ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਾਰੀ ਘਟਨਾ ਦੀ ਜਾਂਚ ਦੇ ਆਦੇਸ਼ ਦਿੱਤੇ ਗਏ ਤੇ ਸ਼੍ਰੋਮਣੀ ਕਮੇਟੀ ਨੂੰ ਇਸ ਅਣਗਹਿਲੀ ਸਬੰਧੀ ਰਿਪੋਰਟ ਪੇਸ਼ ਕਰਨ ਲਈ ਕਿਹਾ।

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)