ਅੰਮ੍ਰਿਤਸਰ/ਚੋਗਾਵਾਂ, 16 ਸਤੰਬਰ | ਅੰਮ੍ਰਿਤਸਰ ਦੇ ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਭੀਲੋਵਾਲ ਪੱਕਾ ਵਿਖੇ ਮਕਾਨ ਦੀ ਛੱਤ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਿਕਰਮਜੀਤ ਸਿੰਘ ਵਜੋਂ ਹੋਈ ਹੈ।
ਮ੍ਰਿਤਕ ਦੇ ਭਰਾ ਜੋਧਾ ਸਿੰਘ ਨੇ ਦੱਸਿਆ ਕਿ ਉਸਦਾ ਭਰਾ ਪਿਛਲੇ 6 ਸਾਲਾਂ ਤੋਂ ਭੀਲੋਵਾਲ ਪੱਕਾ ਵਿਖੇ ਆਪਣੀ ਪਤਨੀ ਨਾਲ ਰਹਿ ਰਿਹਾ ਸੀ। ਬੀਤੇ ਕੱਲ੍ਹ ਪੈ ਰਹੇ ਮੀਂਹ ਕਾਰਨ ਬਾਲਿਆਂ ਵਾਲੇ ਮਕਾਨ ਦੀ ਛੱਤ ਡਿੱਗ ਪਈ। ਬਿਕਰਮਜੀਤ ਸਿੰਘ ਛੱਤ ਹੇਠਾਂ ਆਉਣ ਨਾਲ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ।