ਅੰਮ੍ਰਿਤਸਰ : ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਨੂੰ ਦਿਨ-ਦਿਹਾੜੇ ਗੋਲ਼ੀਆਂ ਮਾਰਨ ਵਾਲਾ ਗ੍ਰਿਫਤਾਰ

0
639


ਅੰਮ੍ਰਿਤਸਰ। ਅੰਮ੍ਰਿਤਸਰ ਵਿਚ ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਨੂੰ ਸ਼ੁੱਕਰਵਾਰ ਨੂੰ ਦਿਨ-ਦਿਹਾੜੇ ਗੋਪਾਲ ਮੰਦਿਰ ਦੇ ਬਾਹਰ ਗੋਲ਼ੀ ਮਾਰ ਦਿੱਤੀ ਗਈ। ਗੋਪਾਲ ਮੰਦਿਰ ਦੇ ਬਾਹਰ ਕੂੜੇ ਵਿਚ ਭਗਵਾਨਾਂ ਦੀਆਂ ਮੂਰਤੀਆਂ ਮਿਲਣ ਦੇ ਵਿਰੋਧ ਵਿਚ ਸ਼ਿਵ ਸੈਨਾ ਨੇਤਾ ਮੰਦਿਰ ਦੇ ਬਾਹਰ ਧਰਨੇ ਉਤੇ ਬੈਠੇ ਸਨ। ਇਸੇ ਦੌਰਾਨ ਭੀੜ ਵਿਚੋਂ ਕਿਸੇ ਨੇ ਉਨ੍ਹਾਂ ਨੂੰ ਗੋਲ਼ੀ ਮਾਰ ਦਿੱਤੀ। ਕਾਹਲੀ-ਕਾਹਲੀ ਵਿਚ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਜਿਥੇ ਉਨ੍ਹਾਂ ਦੀ ਹਸਪਤਾਲ ਵਿਚ ਮੌਤ ਹੋ ਗਈ ਹੈ। ਪੁਲਿਸ ਨੇ ਹਮਲਾਵਰਾਂ ਨੂੰ ਫੜਨ ਲਈ ਉਸੇ ਵਾੇਲੇ ਨਾਕਾਬੰਦੀ ਸ਼ੁਰੂ ਕਰ ਦਿਤੀ ਸੀ। ਹੁਣ ਤਾਜ਼ਾ ਜਾਣਕਾਰੀ ਅਨੁਸਾਰ ਸੁਧੀਰ ਉਤੇ ਗੋਲ਼ੀਆਂ ਚਲਾਉਣ ਵਾਲੇ ਨੌਜਵਾਨ ਨੂੰ ਪੁਲਿਸ ਨੇ ਕਾਬੂ ਕਰ ਲਿਆ ਗਿਆ ਹੈ। ਉਕਤ ਨੌਜਵਾਨ ਦੀ ਗ੍ਰਿਫਤਾਰੀ ਪਿੱਛੋਂ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ। ਫਿਲਹਾਲ ਸ਼ਿਵ ਸੈਨਿਕਾਂ ਵਿਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਸੁਧੀਰ ਸ਼ਿਵ ਸੈਨਾ ਦੇ ਪ੍ਰਧਾਨ ਰਹਿ ਚੁੱਕੇ ਹਨ। ਉਨ੍ਹਾਂ ਉਤੇ ਤਿੰਨ ਤੋਂ ਚਾਰ ਗੋਲ਼ੀਆਂ ਚਲਾਈਆਂ ਗਈਆਂ ਸਨ। ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਸੁਧੀਰ ਸੂਰੀ ਉਤੇ ਹਮਲਾ ਕਰਨ ਦੀ ਯੋਜਨਾ ਬਣਾਈ ਜਾ ਰਹੀ ਸੀ।