ਅੰਮ੍ਰਿਤਸਰ| ਅੰਮ੍ਰਿਤਸਰ ਦੇ ਅਸਲਾ ਬ੍ਰਾਂਚ ਵਿਚ ਤਾਇਨਾਤ ਸੀਨੀਅਰ ਕਾਂਸਟੇਬਲ ਨੇ ਖੁਦ ਨੂੰ ਗੋਲ਼ੀ ਮਾਰ ਕੇ ਜੀਵਨ ਲੀਲਾ ਸਮਾਪਤ ਕਰ ਲਈ। ਜਾਣਕਾਰੀ ਅਨੁਸਾਰ ਪੁਲਿਸ ਮੁਲਾਜ਼ਮ ਰਮਿੰਦਰਪਾਲ ਸਿੰਘ ਉਰਫ ਸੰਨੀ (32) ਨੇ ਆਪਣੀ ਸਰਵਿਸ ਰਿਵਾਲਵਰ ਨਾਲ ਖੁਦ ਨੂੰ ਗੋਲ਼ੀ ਮਾਰ ਲਈ। ਗੋਲ਼ੀ ਦੀ ਆਵਾਜ਼ ਸੁਣਦੇ ਹੀ ਉਸਦੀ ਪਤਨੀ ਉਸ ਵੱਲ ਭੱਜੀ।
ਜਦੋਂ ਉਸਨੇ ਦੇਖਿਆ ਤਾਂ ਉਸਦਾ ਪਤੀ ਖੂਨ ਨਾਲ ਲੱਥਪੱਥ ਪਿਆ ਸੀ। ਉਸਦੀ ਮੌਕੇ ਉਤੇ ਹੀ ਮੌਤ ਹੋ ਗਈ ਸੀ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ ਹੈ।
ਜਾਣਕਾਰੀ ਅਨੁਸਾਰ ਰਮਿੰਦਰਪਾਲ ਦੀ ਪਤਨੀ ਆਪਣੇ ਬੱਚਿਆਂ ਨਾਲ ਦੂਜੇ ਕਮਰੇ ਵਿਚ ਸੌਂ ਰਹੀ ਸੀ, ਜਦੋਂ ਰਾਤ 12 ਵਜੇ ਅਚਾਨਕ ਉਸਨੂੰ ਰਮਿੰਦਰਪਾਲ ਦੇ ਕਮਰੇ ਵਿਚੋਂ ਗੋਲ਼ੀ ਚੱਲਣ ਦੀ ਆਵਾਜ਼ ਸੁਣਾਈ ਦਿੱਤੀ ਤਾਂ ਉਹ ਅੰਦਰ ਭੱਜੀ। ਉਸਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ।
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਥਾਣਾ ਛੇਹਰਟਾ ਮੁਖੀ ਸਬ ਇੰਸਪੈਕਟਰ ਨਿਸ਼ਾਨ ਸਿੰਘ ਅਨੁਸਾਰ ਮ੍ਰਿਤਕ ਰਮਿੰਦਰਪਾਲ ਸਿੰਘ ਗੁਰੂ ਕੀ ਵਡਾਲੀ ਦਾ ਰਹਿਣ ਵਾਲਾ ਸੀ ਤੇ ਅਸਲਾ ਬ੍ਰਾਂਚ ਵਿਖੇ ਸੇਵਾਵਾਂ ਨਿਭਾਅ ਰਿਹਾ ਸੀ।
ਅੰਮ੍ਰਿਤਸਰ : ਰਾਤ ਨੂੰ 12 ਵਜੇ ਆਈ ਗੋਲ਼ੀ ਚੱਲਣ ਦੀ ਆਵਾਜ਼, ਪਤਨੀ ਨੇ ਭੱਜ ਕੇ ਵੇਖਿਆ ਤਾਂ ਜ਼ਮੀਨ ‘ਤੇ ਖੂਨ ਨਾਲ ਲੱਥਪੱਥ ਪਈ ਸੀ ਪਤੀ ਦੀ ਲਾਸ਼
Related Post