ਅੰਮ੍ਰਿਤਸਰ : ਘਰ ਵਾਲੀ ਨੇ ਦਿਓਰ ਨਾਲ ਮਿਲ ਕੇ ਪਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ, ਕਈ ਸਾਲਾਂ ਤੋਂ ਦਿਓਰ-ਭਰਜਾਈ ਵਿਚਾਲੇ ਸਨ ਨਾਜਾਇਜ਼ ਸੰਬੰਧ

0
684

ਚੌਗਾਵਾਂ, 4 ਦਸੰਬਰ| ਥਾਣਾ ਲੋਪੋਕੇ ਅਧੀਨ ਪੈਂਦੇ ਪਿੰਡ ਬੋਪਾਰਾਏ ਖੁਰਦ ਵਿੱਚ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਜੀਜਾ ਮਨਜੀਤ ਸਿੰਘ ਨੇ ਦੱਸਿਆ ਕਿ ਕਰੀਬ 32 ਸਾਲਾ ਸਵਿੰਦਰ ਸਿੰਘ ਮਿਸਤਰੀ ਦਾ ਕੰਮ ਕਰਦਾ ਸੀ। ਸਵਿੰਦਰ ਦੇ ਛੋਟੇ ਭਰਾ ਜੰਗਾ ਸਿੰਘ ਦੇ ਸਵਿੰਦਰ ਦੀ ਪਤਨੀ ਲਖਵਿੰਦਰ ਕੌਰ ਨਾਲ ਨਾਜਾਇਜ਼ ਸਬੰਧ ਸਨ। ਦੋਨੋਂ ਦਿਓਰ-ਭਰਜਾਈ ਸਵਿੰਦਰ ਸਿੰਘ ਨੂੰ ਆਪਣੇ ਰਾਹ ਵਿੱਚ ਰੋੜਾ ਸਮਝਦੇ ਸਨ।

ਬੀਤੀ ਰਾਤ ਸਵਿੰਦਰ ਸਿੰਘ ਦੀ ਦਿਓਰ-ਭਰਜਾਈ ਨੇ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ ਕਰ ਦਿੱਤੀ। ਇਸ ਸਬੰਧੀ ਸੂਚਨਾ ਮਿਲਣ ‘ਤੇ ਥਾਣਾ ਲੋਪੋਕੇ ਦੇ ਏ. ਐਸ.ਆਈ ਤਜਿੰਦਰ ਸਿੰਘ ਅਤੇ ਗੁਰਦੀਪ ਸਿੰਘ ਸਮੇਤ ਪੁਲਿਸ ਪਾਰਟੀ ਮੌਕੇ ‘ਤੇ ਪਹੁੰਚੇ ਅਤੇ ਕਤਲ ਦਾ ਮਾਮਲਾ ਦਰਜ ਕਰਕੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਮੁਲਜ਼ਮਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਵਾਰਦਾਤ ਦੌਰਾਨ ਵਰਤਿਆ ਗਿਆ ਹਥਿਆਰ ਵੀ ਬਰਾਮਦ ਕਰ ਲਿਆ ਗਿਆ ਹੈ।