ਅੰਮ੍ਰਿਤਸਰ : ਬੱਸ ਆਪਰੇਟਰ ਯੂਨੀਅਨ ਦੇ ਪ੍ਰਧਾਨ ’ਤੇ ਦੋ ਨੌਜਵਾਨਾਂ ਨੇ ਚਲਾਈਆਂ ਗੋਲ਼ੀਆਂ

0
760

ਅੰਮ੍ਰਿਤਸਰ । ਪੰਜਾਬ ਵਿਚ ਗੋਲ਼ੀਆਂ ਚਲਾਉਣਾ ਤਾਂ ਆਮ ਜਿਹੀ ਗੱਲ ਹੋ ਗਈ ਹੈ। ਆਏ ਦਿਨ ਕਿਤੇ ਨਾ ਕਿਤੇ ਗੋਲ਼ੀਆਂ ਚੱਲਣ ਦਾ ਮਾਮਲਾ ਸਾਹਮਣੇ ਆਉਂਦਾ ਹੀ ਰਹਿੰਦਾ ਹੈ। ਤਾਜਾ ਮਾਮਲੇ ਵਿਚ ਅੰਮ੍ਰਿਤਸਰ ਬੱਸ ਅੱਡਾ ਨੇੜੇ ਸਵੇਰੇ ਦੋ ਨੌਜਵਾਨਾਂ ਨੇ ਬੱਸ ਅਪਰੇਟਰ ਯੂਨੀਅਨ ਦੇ ਪ੍ਰਧਾਨ ਬਲਦੇਵ ਸਿੰਘ ਬੱਬੂ ਦੇ ਸਿਰ ‘ਤੇ ਗੋਲੀਆਂ ਚਲਾਈਆਂ।

ਬਲਦੇਵ ਸਿੰਘ ਬੱਬੂ ਨੇ ਦੱਸਿਆ ਕਿ ਸੋਮਵਾਰ ਸਵੇਰੇ ਉਹ ਦਰਬਾਰ ਸਾਹਿਬ ਮੱਥਾ ਟੇਕ ਕੇ ਘਰ ਜਾਣ ਲਈ ਬੱਸ ਸਟੈਂਡ ਪੁੱਜੇ ਸਨ। ਉਸ ਨੇ ਆਪਣੀ ਕਾਰ ਬਾਜ਼ਾਰ ਵਿੱਚ ਖੜ੍ਹੀ ਕਰ ਦਿੱਤੀ।

ਇਸ ਦੌਰਾਨ ਬਾਈਕ ਸਵਾਰ ਦੋ ਨੌਜਵਾਨਾਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਪ੍ਰਧਾਨ ਨੇ ਵੀ ਹਵਾ ਵਿੱਚ ਗੋਲੀ ਚਲਾਈ ਤੇ ਦੋਸ਼ੀ ਫ਼ਰਾਰ ਹੋ ਗਿਆ। ਘਟਨਾ ਦਾ ਪਤਾ ਲੱਗਦਿਆਂ ਹੀ ਰਾਮਬਾਗ ਥਾਣੇ ਦੇ ਇੰਚਾਰਜ ਇੰਸਪੈਕਟਰ ਗਗਨਦੀਪ ਸਿੰਘ ਮੌਕੇ ‘ਤੇ ਪਹੁੰਚੇ।