ਅੰਮ੍ਰਿਤਸਰ : ਕਾਂਗਰਸ ਦੀ ਮੀਟਿੰਗ ‘ਚ ਹੰਗਾਮਾ, ਦੇਵੇਂਦਰ ਯਾਦਵ ਦੀ ਮੌਜੂਦਗੀ ‘ਚ ਲੱਗੇ ਨਾਅਰੇ

0
267

ਅੰਮ੍ਰਿਤਸਰ., 29 ਜਨਵਰੀ| ਅੱਜ ਅੰਮ੍ਰਿਤਸਰ ਵਿਚ ਕਾਂਗਰਸ ਦੀ ਮੀਟਿੰਗ ਵਿਚ ਕਾਫੀ ਹੰਗਾਮਾ ਹੋਇਆ। ਲੋਕ ਸਭਾ ਉਮੀਦਵਾਰ ਦੇ ਨਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ਵਿਚਾਲੇ ਕਾਂਗਰਸ ਦੇ ਗੁਰਜੀਤ ਔਜਲਾ ਤੇ ਓਪੀ ਸੋਨੀ ਦੇ ਸਮਰਥਕਾਂ ਵਿਚਾਲੇ ਟਕਰਾਅ ਹੋ ਗਿਆ। ਇਹ ਟਕਰਾਅ ਇੰਨਾ ਵਧ ਗਿਆ ਕਿ ਇਨ੍ਹਾਂ ਨੇ ਇਕ ਦੂਜੇ ਖਿਲਾਫ ਨਾਅਰੇਬਾਜ਼ੀ ਵੀ ਕੀਤੀ।

ਜ਼ਿਕਰਯੋਗ ਹੈ ਕਿ ਪੰਜਾਬ ਮਾਮਲਿਆਂ ਦੇ ਇੰਚਾਰਜ ਦੇਵੇਂਦਰ ਯਾਦਵ ਅੱਜ ਅੰਮ੍ਰਿਤਸਰ ਆਏ ਹੋਏ ਹਨ। ਇਸ ਮੌਕੇ ਕਾਂਗਰਸ ਦੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਤੇ ਹੋਰ ਸੀਨੀਅਰ ਨੇਤਾਵਾਂ ਨਾਲ ਉਨ੍ਹਾਂ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਚਰਚਾ ਕਰਨੀ ਸੀ ਪਰ ਇਸ ਦੌਰਾਨ ਹੰਗਾਮਾ ਹੋ ਗਿਆ।