ਅੰਮ੍ਰਿਤਸਰ : ਗੁਆਂਢ ਰਹਿੰਦੇ ਪ੍ਰੇਮੀ ਨਾਲ ਭੱਜਣ ਤੋਂ ਪਹਿਲਾਂ ਔਰਤ ਨੇ ਪਰਿਵਾਰ ਨੂੰ ਖੁਆਈਆਂ ਨਸ਼ੇ ਦੀਆਂ ਗੋ.ਲ਼ੀਆਂ; ਬੱਚੀ ਦੀ ਮੌ.ਤ

0
281

ਅੰਮ੍ਰਿਤਸਰ/ਚੋਗਾਵਾਂ, 6 ਦਸੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਕੱਕੜ ਵਿਖੇ ਇਕ ਮਹਿਲਾ ਉੱਪਰ ਸਾਰੇ ਪਰਿਵਾਰ ਨੂੰ ਨਸ਼ੀਲੀਆਂ ਗੋਲੀਆਂ ਦੇਣ ਦੇ ਦੋਸ਼ ਲਗਾਏ ਗਏ ਹਨ, ਜਿਸ ਉਪਰੰਤ 11 ਸਾਲ ਦੀ ਬੱਚੀ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਬੱਚੀ ਦੇ ਪਿਤਾ ਨੇ ਆਪਣੀ ਪਤਨੀ ਉੱਪਰ ਬੱਚੀ ਨੂੰ ਨਸ਼ੀਲੀਆਂ ਗੋਲੀਆਂ ਦੇ ਕੇ ਨੂੰ ਮਾਰਨ ਦੇ ਇਲਜ਼ਾਮ ਲਗਾਏ ਹਨ। ਮ੍ਰਿਤਕ ਬੱਚੀ ਨਿਮਰਤ ਦੇ ਪਿਤਾ ਹੀਰਾ ਸਿੰਘ ਨੇ ਦੱਸਿਆ ਕਿ ਮੇਰੀ ਪਤਨੀ ਲਛਮੀ ਕੌਰ ਦੇ ਗੁਆਂਢ ਵਿਚ ਰਹਿੰਦੇ ਲੜਕੇ ਨਾਲ ਨਾਜਾਇਜ਼ ਸਬੰਧ ਸਨ।

ਵੇਖੋ ਵੀਡੀਓ

https://www.facebook.com/punjabibulletin/videos/1316074299084104

ਪਤਾ ਲੱਗਣ ‘ਤੇ ਅਸੀਂ ਉਸ ਨੂੰ ਕਈ ਵਾਰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਹਟੀ। ਦੇਰ ਰਾਤ ਲਛਮੀ ਕੌਰ ਨੇ ਸਾਰੇ ਪਰਿਵਾਰ ਨੂੰ ਖਾਣੇ ‘ਚ ਨੀਂਦ ਦੀਆਂ ਗੋਲੀਆਂ ਦੇ ਦਿੱਤੀਆਂ ਤੇ ਆਪਣੇ ਪ੍ਰੇਮੀ ਨਾਲ ਫਰਾਰ ਹੋ ਗਈ। ਨਸ਼ੀਲੀਆਂ ਗੋਲੀਆਂ ਕਾਰਨ ਸਾਰੇ ਪਰਿਵਾਰ ਦੀ ਸਿਹਤ ਖਰਾਬ ਹੋ ਗਈ ਤੇ ਛੋਟੀ ਬੱਚੀ ਦੀ ਇਲਾਜ ਦੌਰਾਨ ਮੌਤ ਹੋ ਗਈ।

ਖਬਰ ਲਿਖੇ ਜਾਣ ਤਕ ਲਛਮੀ ਕੌਰ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ, ਜਦੋਂਕਿ ਉਸ ਦਾ ਪ੍ਰੇਮੀ ਹਾਲੇ ਫਰਾਰ ਦੱਸਿਆ ਜਾ ਰਿਹਾ ਹੈ। ਪੁਲਿਸ ਵਲੋਂ ਬੱਚੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਤੇ ਪੋਸਟਮਾਰਟਮ ਦੀ ਰਿਪੋਰਟ ਤਹਿਤ ਹੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।