ਅੰਮ੍ਰਿਤਸਰ | ਗੁਰੂ ਨਗਰੀ ਅੰਮ੍ਰਿਤਸਰ ਦੇ ਥਾਣਾ ਡੀ. ਡਵੀਜ਼ਨ ‘ਚ ਇਕ ਨੌਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਹ ਨੌਜਵਾਨ ਆਪਣੀ ਪਤਨੀ ਦੀ ਹੱਤਿਆ ਦੇ ਆਰੋਪ ‘ਚ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ।
ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਦਿਲਪ੍ਰੀਤ ਸਿੰਘ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਮ੍ਰਿਤਕ ਦੀ ਪਤਨੀ ਪਰਮਜੀਤ ਕੌਰ ਨੇ ਬੀਤੇ ਦਿਨ ਖੁਦਕੁਸ਼ੀ ਕਰ ਲਈ ਸੀ, ਜਿਸ ਦੇ ਆਰੋਪ ‘ਚ ਪੁਲਿਸ ਨੇ ਇਸ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਸੀ।
ਜਾਣਕਾਰੀ ਮੁਤਾਬਕ ਦਿਲਪ੍ਰੀਤ (31) ਕੱਟੜਾ ਭਾਈ ਸੰਤ ਸਿੰਘ ਦਾ ਰਹਿਣ ਵਾਲਾ ਸੀ। 2 ਦਿਨ ਪਹਿਲਾਂ ਹੀ ਉਸ ਦੀ ਪਤਨੀ ਨੇ ਘਰ ਦੇ ਬਾਥਰੂਮ ‘ਚ ਰੱਸੀ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਸੀ।
ਇਸ ਦੌਰਾਨ ਦਿਲਪ੍ਰੀਤ ਦੇ ਸਹੁਰਿਆਂ ਦੀ ਸ਼ਿਕਾਇਤ ‘ਤੇ ਉਸ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ। ਦਿਲਪ੍ਰੀਤ ਨੇ ਹਵਾਲਾਤ ਦੇ ਅੰਦਰ ਦੀ ਇਕ ਚਾਦਰ ਪਾੜ ਕੇ ਖੁਦਕੁਸ਼ੀ ਕਰ ਲਈ।
ਮ੍ਰਿਤਕ ਦੇ ਭਰਾ ਨੇ ਦੋਸ਼ ਲਾਇਆ ਕਿ ਦਿਲਪ੍ਰੀਤ ਦੀ ਪਤਨੀ ਦੇ ਕਿਸੇ ਨਾਲ ਪ੍ਰੇਮ ਸੰਬੰਧ ਸਨ, ਜਿਸ ਕਰਕੇ ਉਸ ਨੇ ਆਤਮਹੱਤਿਆ ਕੀਤੀ ਪਰ ਉਹ ਲੋਕ ਦਿਲਪ੍ਰੀਤ ਨੂੰ ਬਲੈਕਮੇਲ ਕਰਦੇ ਸਨ। ਪੁਲਿਸ ਵੱਲੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।