ਤਰਨਤਾਰਨ ‘ਚ ਕਿਡਨੈਪਰਾਂ ਤੋਂ 8 ਮਹੀਨਿਆਂ ਦਾ ਬੱਚਾ ਪੁਲਿਸ ਨੇ 24 ਘੰਟਿਆਂ ‘ਚ ਕੀਤਾ ਬਰਾਮਦ, ਆਰੋਪੀ ਗ੍ਰਿਫਤਾਰ

0
2080

ਤਰਨਤਾਰਨ | ਤਾਜ਼ਾ ਖਬਰ ਸਾਹਮਣੇ ਆਈ ਹੈ। 7 ਜੁਲਾਈ ਨੂੰ ਦਾਦਾ-ਦਾਦੀ ਦੇ ਹੱਥੋਂ 8 ਮਹੀਨਿਆਂ ਦਾ ਪੋਤਾ ਖੋਹ ਕੇ ਫਰਾਰ ਹੋਏ ਬਦਮਾਸ਼ ਗ੍ਰਿਫ਼ਤਾਰ ਕਰ ਲਏ ਗਏ ਹਨ ਤੇ ਪੁਲਿਸ ਨੇ ਬੱਚਾ ਵੀ 24 ਘੰਟਿਆਂ ਵਿਚ ਲੱਭ ਕੇ ਮਾਪਿਆਂ ਹਵਾਲੇ ਕਰ ਦਿੱਤਾ ਹੈ। ਇਸ ਮਾਮਲੇ ਵਿਚ 3 ਦੋਸ਼ੀ ਗ੍ਰਿਫ਼ਤਾਰ ਕੀਤੇ ਗਏ ਹਨ ਜਦਕਿ ਇਕ ਅਜੇ ਵੀ ਫਰਾਰ ਹੈ। ਇਨ੍ਹਾਂ ਕੋਲੋਂ ਇਕ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ।

ਸੀ.ਸੀ.ਟੀ.ਵੀ ਕੈਮਰਿਆਂ ਅਤੇ ਟੈਕਨੀਕਲ ਤੱਥਾਂ ਦੀ ਮਦਦ ਨਾਲ ਦੋਸ਼ੀ ਜਗਦੀਸ਼ ਸਿੰਘ ਉਰਫ ਜੱਗਾ ਪੁੱਤਰ ਮਲਕੀਤ ਸਿੰਘ ਵਾਸੀ ਪਿੰਡ ਕਾਹਲਵਾਂ, ਕੁਲਦੀਪ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਫਤਿਹਾਬਾਦ ਥਾਣਾ ਗੋਇੰਦਵਾਲ ਸਾਹਿਬ ਹਾਲ ਵਾਸੀ ਮਾਡਲ ਟਾਊਨ ਕਚਹਿਰੀ ਰੋਡ ਬਟਾਲਾ ਅਤੇ ਜੋਬਨਜੀਤ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਪਿੰਡ ਯੋਧਾ ਨਗਰ ਥਾਣਾ ਤਰਸਿੱਕਾ ਹਾਲ ਵਾਸੀ ਨਿੱਕਾ ਰਈਆ ਥਾਣਾ ਬਿਆਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁੱਛਗਿੱਛ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਦੋਸ਼ੀ ਜਗਦੀਸ਼ ਸਿੰਘ ਉਰਫ ਜੱਗਾ ਦੀ ਪਿੰਡ ਖਾਲੜਾ ਵਿਖੇ ਰਿਸ਼ਤੇਦਾਰੀ ਸੀ।

ਜਗਦੀਸ਼ ਸਿੰਘ ਉਰਫ ਜੱਗਾ ਦੇ ਨਾਲ ਕੁਲਦੀਪ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਫਤਿਹਾਬਾਦ ਥਾਣਾ ਗੋਇੰਦਵਾਲ ਸਾਹਿਬ ਹਾਲ ਵਾਸੀ ਮਾਡਲ ਟਾਊਨ ਕਚਹਿਰੀ ਰੋਡ ਬਟਾਲਾ ਜੋ ਕਿ ਜਗਦੀਸ਼ ਸਿੰਘ ਉਰਫ ਜੱਗਾ ਦੇ ਭਰਾ ਦਾ ਸਾਢੂ ਹੈ ਅਤੇ ਉਸ ਦੀ ਪਤਨੀ ਗੁਰਮੀਤ ਕੌਰ ਨੇ ਪਹਿਲਾਂ ਹੀ ਗੱਲ ਕੀਤੀ ਹੋਈ ਸੀ ਕਿ ਜੇ ਉਹ ਕਿਸੇ ਛੋਟੇ ਬੱਚੇ ਦਾ ਪ੍ਰਬੰਧ ਕਰ ਦਿੰਦੇ ਹਨ ਤਾਂ ਉਹ 3 ਲੱਖ ਰੁਪਏ ਦੇਣ ਨੂੰ ਤਿਆਰ ਹਨ।

ਇਸ ਤੋਂ ਬਾਅਦ ਦੋਸ਼ੀ ਜਗਦੀਸ਼ ਸਿੰਘ ਅਤੇ ਕਰਨ ਸਿੰਘ ਨੇ ਮੁਦੱਈ ਕੁਲਵੰਤ ਸਿੰਘ ਅਤੇ ਉਸ ਦੀ ਪਤਨੀ ਹਰਮੀਤ ਕੌਰ ਕੋਲੋਂ ਮੋਟਰਸਾਈਕਲ ‘ਤੇ ਜਾਂਦੇ ਸਮੇਂ 8 ਮਹੀਨਿਆਂ ਦਾ ਪੋਤਰਾ ਖੋਹ ਕੇ ਮੌਕੇ ਤੋਂ ਫਰਾਰ ਹੋ ਗਏ ਅਤੇ ਪਿੰਡ ਰਈਏ ਆਪਣੇ ਦੋਸਤ ਜੋਬਨਜੀਤ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਯੋਧਾ ਨਗਰ ਥਾਣਾ ਤਰਸਿੱਕਾ ਹਾਲ ਵਾਸੀ ਨਿੱਕਾ ਰਈਆ ਥਾਣਾ ਬਿਆਸ ਕੋਲ ਪਹੁੰਚ ਗਏ।

ਇਸ ‘ਤੇ ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਦੋਸ਼ੀਆਂ ਨੂੰ ਕਾਬੂ ਕਰਕੇ ਬੱਚੇ ਨੂੰ ਮਾਪਿਆਂ ਹਵਾਲੇ ਕਰ ਦਿੱਤਾ। ਜ਼ਿਕਰਯੋਗ ਹੈ ਕਿ ਦੋਸ਼ੀ ਕੁਲਦੀਪ ਸਿੰਘ ਅਤੇ ਜਗਦੀਸ਼ ਸਿੰਘ ‘ਤੇ ਪਹਿਲਾਂ ਵੀ ਮੁਕੱਦਮੇ ਦਰਜ ਹਨ। ਗ੍ਰਿਫ਼ਤਾਰ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕਰਨ ਤੋਂ ਬਾਅਦ ਰਿਮਾਂਡ ਹਾਸਲ ਕਰਕੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ