ਸਵਾਰੀਆਂ ਨਾਲ ਭਰੀ ਬੱਸ ਨਾਲ ਹਾਦਸਾ ! ਮੋਟਰਸਾਈਕਲ ਸਵਾਰ ਨੂੰ ਬਚਾਉਂਦਿਆਂ ਪਲਟੀ, ਕਈ ਲੋਕ ਜ਼ਖਮੀ

0
592

ਨਵਾਂਸ਼ਹਿਰ, 9 ਦਸੰਬਰ | ਚੰਡੀਗੜ੍ਹ ਰੋਡ ‘ਤੇ ਪਿੰਡ ਨਈ ਮਜਾਰਾ ਨੇੜੇ ਅੱਜ ਸਵੇਰੇ 6:45 ਵਜੇ ਇੱਕ ਬਾਈਕ ਸਵਾਰ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਇੱਕ ਬੱਸ ਬੇਕਾਬੂ ਹੋ ਕੇ ਪਲਟ ਗਈ, ਜਿਸ ਕਾਰਨ ਬੱਸ ਵਿਚ ਸਵਾਰ ਅੱਧੀ ਦਰਜਨ ਸਵਾਰੀਆਂ ਜ਼ਖ਼ਮੀ ਹੋ ਗਈਆਂ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਬੱਸ ਜੈਪੁਰ ਤੋਂ ਜੰਮੂ ਜਾ ਰਹੀ ਸੀ।

ਜਾਣਕਾਰੀ ਅਨੁਸਾਰ ਇੱਕ ਅਣਪਛਾਤਾ ਮੋਟਰਸਾਈਕਲ ਸਵਾਰ ਲਿੰਕ ਰੋਡ ਤੋਂ ਨੈਸ਼ਨਲ ਹਾਈਵੇ ‘ਤੇ ਆ ਗਿਆ। ਬਾਈਕ ਸਵਾਰ ਨੂੰ ਬਚਾਉਂਦੇ ਹੋਏ ਬੱਸ ਚਾਲਕ ਕੰਟਰੋਲ ਗੁਆ ਬੈਠਾ ਅਤੇ ਬੱਸ ਨੈਸ਼ਨਲ ਹਾਈਵੇ ‘ਤੇ ਪਲਟ ਗਈ। ਇਸ ਬੱਸ ‘ਚ 25 ਦੇ ਕਰੀਬ ਲੋਕ ਸਵਾਰ ਸਨ, ਜਿਨ੍ਹਾਂ ‘ਚ ਜ਼ਿਆਦਾਤਰ ਸਵਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ, ਜਦਕਿ 5-6 ਲੋਕਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ।

ਸਾਰੇ ਜ਼ਖਮੀਆਂ ਨੂੰ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਸਾਰਿਆਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਖੁਸ਼ਕਿਸਮਤੀ ਰਹੀ ਕਿ ਕੋਈ ਵੱਡੀ ਘਟਨਾ ਟਲ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਜਾਡਲਾ ਚੌਕੀ ਦੇ ਇੰਚਾਰਜ ਵਿਕਰਮ ਸਿੰਘ ਨੇ ਮੌਕੇ ‘ਤੇ ਪਹੁੰਚ ਕੇ ਸੜਕ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)