ਪੁਰਾਣੀ ਰੰਜਿਸ਼ ਕਾਰਨ ਪਰਿਵਾਰ ਨੂੰ ਜ਼ਿੰਦਾ ਸਾੜਨ ਦੀ ਕੀਤੀ ਕੋਸ਼ਿਸ਼, ਘਰ ਨੂੰ ਲਗਾਈ ਅੱਗ

0
542

ਫਾਜ਼ਿਲਕਾ, 6 ਨਵੰਬਰ | ਜਲਾਲਾਬਾਦ ਦੇ ਪਿੰਡ ਮੌਲਵੀ ਵਾਲਾ ‘ਚ ਇਕ ਪਰਿਵਾਰ ਆਪਣੇ ਘਰ ‘ਚ ਸੌਂ ਰਿਹਾ ਸੀ ਕਿ ਅਚਾਨਕ ਬਾਹਰੋਂ ਆਏ ਲੋਕਾਂ ਨੇ ਉਨ੍ਹਾਂ ਦੇ ਘਰ ਦੇ ਦਰਵਾਜ਼ੇ ‘ਤੇ ਡੀਜ਼ਲ ਛਿੜਕ ਕੇ ਅੱਗ ਲਗਾ ਦਿੱਤੀ ਅਤੇ ਮੌਕੇ ‘ਤੇ ਮੌਜੂਦ ਲੋਕਾਂ ਨੇ ਅੱਗ ‘ਤੇ ਕਾਬੂ ਪਾ ਕੇ ਪਰਿਵਾਰਕ ਮੈਂਬਰਾਂ ਨੂੰ ਬਾਹਰ ਕੱਢਿਆ, ਜਦੋਂਕਿ ਪੁਲਿਸ ਨੇ ਇਸ ਮਾਮਲੇ ‘ਚ ਕਾਰਵਾਈ ਕਰਦੇ ਹੋਏ ਉਕਤ ਪਿੰਡ ਦੀ ਇਕ ਔਰਤ ਸਮੇਤ ਦੋ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਵੇਰੋਕਾ ਥਾਣੇ ਦੇ ਐਸਐਚਓ ਪਰਮਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸ਼ਿਕਾਇਤ ਮਿਲੀ ਸੀ ਕਿ ਪਿੰਡ ਮੌਲਵੀ ਵਾਲਾ ਵਿਚ ਦੇਰ ਰਾਤ ਇੱਕ ਪਰਿਵਾਰ ਆਪਣੇ ਘਰ ਵਿਚ ਸੌਂ ਰਿਹਾ ਸੀ ਕਿ ਪਿੰਡ ਦੇ ਲੋਕਾਂ ਨਾਲ ਪੁਰਾਣੀ ਰੰਜਿਸ਼ ਕਾਰਨ ਕੁਝ ਵਿਅਕਤੀਆਂ ਨੇ ਉਨ੍ਹਾਂ ਦੇ ਘਰ ’ਤੇ ਡੀਜ਼ਲ ਛਿੜਕ ਦਿੱਤਾ। ਘਰ ਨੂੰ ਅੱਗ ਲੱਗਾ ਦਿੱਤੀ ਪਰ ਮੌਕੇ ‘ਤੇ ਮੌਜੂਦ ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਅੱਗ ‘ਤੇ ਕਾਬੂ ਪਾਇਆ ਅਤੇ ਘਰ ਦੇ ਅੰਦਰ ਫਸੇ ਪਰਿਵਾਰਕ ਮੈਂਬਰਾਂ ਨੂੰ ਬਾਹਰ ਕੱਢਿਆ

ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਪਿੰਡ ਦੀ ਔਰਤ ਰਾਜਰਾਣੀ ਅਤੇ ਵਿਅਕਤੀ ਅਸ਼ੋਕ ਕੁਮਾਰ ਦੇ ਖ਼ਿਲਾਫ਼ ਧਾਰਾ 307 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ, ਜਦਕਿ ਇਸ ਮਾਮਲੇ ‘ਚ 4 ਤੋਂ 5 ਅਣਪਛਾਤੇ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)