ਪੰਜਾਬ ਸਣੇ ਪੂਰੇ ਉੱਤਰ ਭਾਰਤ ਨੂੰ ਭੂਚਾਲ ਨੇ ਹਿਲਾਇਆ, 6.2 ਰਹੀ ਤੀਬਰਤਾ

0
719

ਚੰਡੀਗੜ੍ਹ| ਚੰਡੀਗੜ੍ਹ ਸਣੇ ਪੰਜਾਬ ਦੇ ਕਈ ਹਿੱਸਿਆਂ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਹ ਝਟਕੇ 2.57 ਮਿੰਟ ਉਤੇ ਆਏ। ਪੰਜਾਬ ਤੋਂ ਇਲਾਵਾ ਦਿੱਲੀ ਐਨਸੀਆਰ ਵਿਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭ਼ੂਚਾਲ ਦੇ ਇਨ੍ਹਾਂ ਝਟਕਿਆਂ ਨੇ ਪੰਜਾਬ, ਚੰਡੀਗੜ੍ਹ ਸਣੇ ਪੂਰੇ ਉੱਤਰ ਭਾਰਤ ਨੂੰ ਹਿਲਾ ਕੇ ਰੱਖ ਦਿੱਤਾ। ਲੋਕ ਆਪਣੇ ਘਰਾਂ ਤੋਂ ਬਾਹਰ ਆ ਗਏ। ਭੂਚਾਲ ਦੀ ਤੀਬਰਤਾ 6.2 ਆਂਕੀ ਗਈ।