ਜਲੰਧਰ, 19 ਅਕਤੂਬਰ | ਜ਼ਿਲੇ ਦੇ ਨਕੋਦਰ ਹਾਈਵੇ ਨੇੜੇ ਇਕ ਪ੍ਰਾਈਵੇਟ ਬੱਸ ਦੀ ਲਪੇਟ ‘ਚ ਆਉਣ ਨਾਲ ਬਜ਼ੁਰਗ ਔਰਤ ਦੀ ਮੌਤ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਪੂਰੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ ਕਿ ਕਿਵੇਂ ਬੱਸ ਸਵਾਰੀਆਂ ਨੂੰ ਉਤਾਰ ਰਹੀ ਸੀ ਅਤੇ ਔਰਤ ਦੂਜੇ ਪਾਸਿਓਂ ਪੈਦਲ ਆ ਰਹੀ ਸੀ। ਜਿਵੇਂ ਹੀ ਬੱਸ ਨੇ ਚੱਲਣਾ ਸ਼ੁਰੂ ਕੀਤਾ ਤਾਂ ਬਜ਼ੁਰਗ ਔਰਤ ਸਾਹਮਣੇ ਆ ਗਈ।
ਜਿਸ ਕਾਰਨ ਔਰਤ ਬੱਸ ਦੇ ਹੇਠਾਂ ਆ ਗਈ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਫਿਲਹਾਲ ਔਰਤ ਦੀ ਪਛਾਣ ਨਹੀਂ ਹੋ ਸਕੀ ਹੈ ਅਤੇ ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਇਸ ਸਬੰਧੀ ਏ.ਐਸ.ਆਈ ਦਿਲਬਾਗ ਸਿੰਘ ਨੇ ਦੱਸਿਆ ਕਿ ਫ਼ੋਨ ‘ਤੇ ਸੂਚਨਾ ਮਿਲੀ ਸੀ ਕਿ ਇੱਕ ਪ੍ਰਾਈਵੇਟ ਬੱਸ ਹੇਠਾਂ ਆਉਣ ਨਾਲ ਇੱਕ ਔਰਤ ਦੀ ਮੌਤ ਹੋ ਗਈ ਹੈ, ਜਿਸ ਤੋਂ ਬਾਅਦ ਅਸੀਂ ਮੌਕੇ ‘ਤੇ ਜਾ ਕੇ ਬੱਸ ਨੂੰ ਕਬਜ਼ੇ ‘ਚ ਲੈ ਲਿਆ ਹੈ। ਔਰਤ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ। ਲਾਸ਼ ਨੂੰ ਮੋਰਚਰੀ ‘ਚ ਰਖਵਾ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)