ਪਟਿਆਲਾ। ਪੰਜਾਬੀ ਯੂਨੀਵਰਸਿਟੀ ਦੇ ਵਾਰਿਸ ਭਵਨ ਦੇ ਹੋਸਟਲ ਵਿੱਚ ਮੈੱਸ ਵਿੱਚ ਕੰਮ ਕਰਨ ਵਾਲੇ 28 ਸਾਲਾ ਹੈਲਪਰ ਨੇ ਖੁਦਕੁਸ਼ੀ ਕਰ ਲਈ ਹੈ। ਉਸ ਨੇ ਆਪਣੇ ਕਮਰੇ ‘ਚ ਪੱਖੇ ਨਾਲ ਫਾਹਾ ਲੈ ਲਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕ ਰੋਹਤਾਸ਼ ਸਾਲ 2016 ਤੋਂ ਯੂਨੀਵਰਸਿਟੀ ‘ਚ ਨੌਕਰੀ ਕਰ ਰਿਹਾ ਸੀ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਅਰਬਨ ਅਸਟੇਟ ਦੀ ਪੁਲਸ ਪਾਰਟੀ ਐੱਸ. ਐੱਚ. ਓ. ਅੰਮ੍ਰਿਤਵੀਰ ਸਿੰਘ ਦੀ ਅਗਵਾਈ ਹੇਠ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਲਾਸ਼ ਨੂੰ ਕਬਜੇ ‘ਚ ਲੈ ਲਿਆ ਅਤੇ ਪੋਸਟ ਮਾਰਟਮ ਲਈ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਮੋਰਚਰੀ ਵਿਖੇ ਭੇਜ ਦਿੱਤਾ। ਉਨ੍ਹਾਂ ਦਾ ਕਹਿਣਾ ਹੈ ਕਿ ਰੋਹਤਾਸ਼ ਦਾ ਪੋਸਟਮਾਰਟਮ ਉਸ ਦੇ ਪਰਿਵਾਰਕ ਮੈਂਬਰਾਂ ਦੇ ਇੱਥੇ ਆਉਣ ਤੋਂ ਬਾਅਦ ਕੀਤਾ ਜਾਵੇਗਾ। ਯੂਨੀਵਰਸਿਟੀ ਦੇ ਚੀਫ ਸਕਿਓਰਿਟੀ ਅਫ਼ਸਰ ਕੈਪਟਨ ਗੁਰਤੇਜ ਸਿੰਘ ਨੇ ਦੱਸਿਆ ਕਿ ਰੋਹਤਾਸ਼ ਕੁਮਾਰ ਯੂਨੀਵਰਸਿਟੀ ਦੇ ਹੋਸਟਲ ਵਿੱਚ ਮੈੱਸ ਮੁਲਾਜ਼ਮ ਸੀ ਅਤੇ ਆਪਣਾ ਕੰਮ ਵਧੀਆ ਕਰਦਾ ਸੀ।