ਨਗਰ ਨਿਗਮ ਦੀ ਨਿਵੇਕਲੀ ਪਹਿਲ, ਟਰਾਂਸਜੈਂਡਰਾਂ ਲਈ ਵਿਸ਼ੇਸ਼ ਪਬਲਿਕ ਟਾਇਲਟ ਦਾ ਕੀਤਾ ਨਿਰਮਾਣ

0
1400

ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਦੇ ਹਰ ਵਰਗ ਦੇ ਹਿੱਤਾਂ ਦਾ ਧਿਆਨ ਰੱਖ ਰਹੀ ਹੈ। ਉਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ। ਇਸ ਦਿਸ਼ਾ ਵਿਚ ਇਕ ਕਦਮ ਚੁੱਕਦਿਆਂ ਨਗਰ ਨਿਗਮ ਬਠਿੰਡਾ ਨੇ ਟਰਾਂਸਜੈਂਡਰਾਂ ਲਈ ਵਿਸ਼ੇਸ਼ ਪਬਲਿਕ ਟਾਇਲਟ ਬਣਾਉਣ ਦੀ ਨਿਵੇਕਲੀ ਪਹਿਲ ਕੀਤੀ ਹੈ।

ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਠਿੰਡਾ ਬੱਸ ਸਟੈਂਡ ਦੇ ਨੇੜੇ 90 ਵਰਗ ਫੁੱਟ ਖੇਤਰ ਵਿਚ ਟਰਾਂਸਜੈਂਡਰਾਂ ਲਈ ਇਕ ਟਾਇਲਟ ਦਾ ਨਿਰਮਾਣ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਟਾਇਲਟ ਵਿਚ ਸਰੀਰਕ ਤੌਰ ‘ਤੇ ਦਿਵਿਆਂਗ ਵਿਅਕਤੀਆਂ ਲਈ ਵੀ ਟਾਇਲਟ ਦੀ ਵਿਵਸਥਾ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਇਸੇ ਤਰਜ਼ ‘ਤੇ ਹੋਰਨਾਂ ਸ਼ਹਿਰਾਂ ਵਿਚ ਵੀ ਇਸ ਸਹੂਲਤ ਦੀ ਜਲਦ ਹੀ ਵਿਵਸਥਾ ਕੀਤੀ ਜਾਵੇਗੀ।ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਦੇ ਆਦੇਸ਼ਾਂ ‘ਤੇ ਨਗਰ ਕੌਂਸਲਰ ਸੰਤੋਸ਼ ਮਹੰਤ ਵਾਰਡ ਨੰ. 38 ਨੇ ਬਠਿੰਡਾ ਨਗਰ ਨਿਗਮ ਵੱਲੋਂ ਟਰਾਂਸਜੈਡਰਾਂ ਲਈ ਬਣਾਏ ਟਾਇਲਟ ਦਾ ਉਦਘਾਟਨ ਕੀਤਾ।