ਸਰਕਾਰੀ ਫੰਡਾਂ ਦੀ ਦੁਰਵਰਤੋਂ ਕਰਨ ‘ਤੇ PWD ਦਾ ਇਕ ਕਾਰਜਕਾਰੀ ਇੰਜੀਨੀਅਰ ਅਤੇ 3 ਜੇਈ ਮੁਅੱਤਲ

0
353

ਚੰਡੀਗੜ੍ਹ| ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਜਾਰੀ ਹੈ। ਸਰਕਾਰੀ ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਵਿੱਚ ਲੋਕ ਨਿਰਮਾਣ ਵਿਭਾਗ ਦੇ ਇੱਕ ਕਾਰਜਕਾਰੀ ਇੰਜੀਨੀਅਰ ਅਤੇ 3 ਜੂਨੀਅਰ ਇੰਜੀਨੀਅਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਸਰਕਾਰ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਪੱਧਰ ‘ਤੇ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੇ ਲੋਕਾਂ ਦੇ ਇੱਕ-ਇੱਕ ਪੈਸੇ ਦੀ ਸਹੀ ਵਰਤੋਂ ਕਰਨ ਲਈ ਵਚਨਬੱਧ ਹੈ।