ਇੰਗਲੈਂਡ ‘ਚ ਭਾਰਤੀ ਨੌਜਵਾਨ ਦਾ ਚਾਕੂ ਮਾਰ ਕੇ ਕਤਲ, ਪਾਰਕ ‘ਚੋਂ ਮਿਲੀ ਲਾਸ਼

0
405

ਲੰਡਨ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪੂਰਬੀ ਇੰਗਲੈਂਡ ਦੇ ਇਕ ਪਾਰਕ ਵਿਚ ਭਾਰਤੀ ਮੂਲ ਦੇ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਆਸ਼ੀਸ਼ ਸਚਦੇਵ ਨਾਹਰ ਨਾਮ ਦੇ ਨੌਜਵਾਨ ਵਜੋਂ ਹੋਈ ਹੈ। ਕਤਲ ਦੇ ਦੋਸ਼ ਵਿਚ ਇਕ 16 ਸਾਲਾ ਮੁੰਡੇ ਨੂੰ ਦੋਸ਼ੀ ਠਹਿਰਾਇਆ ਗਿਆ ਹੈ। ਬ੍ਰਿਟਿਸ਼ ਪੁਲਿਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਨਾਬਾਲਗ ਹੋਣ ਕਰਕੇ ਕਾਨੂੰਨੀ ਕਾਰਨਾਂ ਕਰਕੇ ਮੁੰਡੇ ਦਾ ਨਾਮ ਜਨਤਕ ਨਹੀਂ ਕੀਤਾ ਗਿਆ ਹੈ।

ਪੁਲਿਸ ਦੇ ਅਧਿਕਾਰੀਆਂ ਨੂੰ ਬੇਡਫੋਰਡ ਦੇ ਜੁਬਲੀ ਪਾਰਕ ਵਿਚ ਵੀਰਵਾਰ ਸ਼ਾਮ ਨੂੰ 25 ਸਾਲਾ ਨਾਹਰ ਪਿਆ ਮਿਲਿਆ ਸੀ, ਜਿਸ ਦੇ ਸਰੀਰ ‘ਤੇ ਚਾਕੂਆਂ ਦੇ ਨਿਸ਼ਾਨ ਸਨ। ਨਾਹਰ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਸੋਮਵਾਰ ਨੂੰ ਹੋਈ ਪੋਸਟਮਾਰਟਮ ਰਿਪੋਰਟ ਤੋਂ ਪਤਾ ਲੱਗਾ ਹੈ ਕਿ ਨਾਹਰ ਦੀ ਮੌਤ ਦਿਲ ‘ਤੇ ਚਾਕੂ ਨਾਲ ਵਾਰ ਕਾਰਨ ਹੋਈ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ