ਗਰੀਬ ਪਰਿਵਾਰ ‘ਤੇ ਡਿੱਗਾ ਦੁੱਖਾਂ ਦਾ ਪਹਾੜਾ, ਕਮਾਊ ਪੁੱਤ ਦੀ ਕਰੰਟ ਲੱਗਣ ਨਾਲ ਹੋਈ ਮੌਤ

0
4875

ਤਰਨਤਾਰਨ | ਪਿੰਡ ਤੁੜ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਕ ਗਰੀਬ ਪਰਿਵਾਰ ‘ਤੇ ਉਸ ਸਮੇਂ ਦੁੱਖਾਂ ਦਾ ਪਹਾੜ ਟੁੱਟ ਗਿਆ, ਜਦੋਂ ਉਨ੍ਹਾਂ ਦੇ ਕਮਾਊ ਪੁੱਤਰ ਦੀ ਕਰੰਟ ਲੱਗਣ ਕਾਰਨ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਨਜਿੰਦਰ ਸਿੰਘ ਪੁੱਤਰ ਅਮਰਜੀਤ ਸਿੰਘ ਉਮਰ ਤਕਰੀਬਨ 30 ਸਾਲ ਵਜੋਂ ਹੋਈ ਹੈ। ਪੁੱਤਰ ਦੀ ਮੌਤ ਕਾਰਨ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਮ੍ਰਿਤਕ ਨੋਜਵਾਨ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਦੇ ਸਾਬਕਾ ਸਰਪੰਚ ਸੁਲੱਖਣ ਸਿੰਘ ਤੁੜ ਨੇ ਦੱਸਿਆ ਕਿ ਨੋਜਵਾਨ ਮਨਜਿੰਦਰ ਸਿੰਘ ਆਪਣੀ ਮਿਹਨਤ ਮਜਦੂਰੀ ਨਾਲ ਆਪਣੇ ਪਰਿਵਾਰ ਦਾ ਪੇਟ ਪਾਲਦਾ ਸੀ, ਜਿਸ ਦੀ ਅਚਾਨਕ ਆਪਣੇ ਘਰ ਵਿੱਚ ਪੱਖੇ ਦੀ ਤਾਰ ਨਾਲ ਕਰੰਟ ਲੱਗਣ ਨਾਲ ਮੌਤ ਹੋ ਗਈ ਹੈ। ਨੋਜਵਾਨ ਪਿੱਛੇ ਆਪਣੀ ਪਤਨੀ ਅਤੇ ਛੋਟੀ ਜਿਹੀ ਉਮਰ ਦੇ ਬੱਚੇ ਅਤੇ ਪਰਿਵਾਰਕ ਮੈਂਬਰਾਂ ਨੂੰ ਛੱਡ ਗਿਆ ਹੈ। ਪਰਿਵਾਰਕ ਮੈਂਬਰਾਂ ਨੇ ਸਰਕਾਰ ਕੋਲੋਂ ਮੁਆਵਜ਼ੇ ਦੀ ਮੰਗ ਕੀਤੀ ਹੈ।