ਅਣਪਛਾਤੇ ਵਾਹਨ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਮਾਰੀ ਟੱਕਰ, ਦਰਦਨਾਕ ਮੌਤ

0
1860

ਕਪੂਰਥਲਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸੁਲਤਾਨਪੁਰ ਲੋਧੀ-ਤਲਵੰਡੀ ਚੌਧਰੀਆਂ ਮਾਰਗ ‘ਤੇ ਪੈਟਰੋਲ ਪੰਪ ਨੇੜੇ ਵਾਪਰੇ ਸੜਕ ਹਾਦਸੇ ‘ਚ ਬੁਲੇਟ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਹਾਦਸੇ ਵਿਚ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਯੁਵਰਾਜ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਸਦੀ ਉਮਰ 18 ਸਾਲ ਸੀ ਅਤੇ ਮੇਵਾ ਸਿੰਘ ਵਾਲਾ ਪਿੰਡ ਵਿਖੇ ਸਥਿਤ ਇਕ ਗੈਰਜ ਵਿਚ ਮੋਟਰ ਮਕੈਨਿਕ ਦਾ ਕੰਮ ਸਿੱਖਦਾ ਸੀ।

ਜਾਣਕਾਰੀ ਅਨੁਸਾਰ ਯੁਵਰਾਜ ਸਿੰਘ (18) ਵਾਸੀ ਪਿੰਡ ਮਹਿਜੀਤਪੁਰ ਸੁਲਤਾਨਪੁਰ ਲੋਧੀ ਅਤੇ ਚੇਤਨ ਸਿੰਘ ਵਾਸੀ ਮੇਵਾ ਸਿੰਘ ਵਾਲਾ ਦੋਵੇਂ ਬੁਲੇਟ ‘ਤੇ ਪਿੰਡ ਮੇਵਾਸਿੰਘਵਾਲਾ ਵੱਲ ਆ ਰਹੇ ਸਨ ਤਾਂ ਇਸ ਦੌਰਾਨ ਅਣਪਛਾਤੇ ਵਾਹਨ ‘ਚ ਟੱਕਰ ਕਾਰਨ ਹਾਦਸਾ ਵਾਪਰ ਗਿਆ।

ਹਾਦਸੇ ਵਿਚ ਜ਼ਖਮੀ ਹੋਏ ਦੋਵਾਂ ਨੌਜਵਾਨਾਂ ਨੂੰ ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ, ਜਿਥੇ ਡਾਕਟਰਾਂ ਨੇ ਉਨ੍ਹਾਂ ਦਾ ਤੁਰੰਤ ਇਲਾਜ ਸ਼ੁਰੂ ਕਰ ਦਿੱਤਾ ਹਾਲਾਂਕਿ ਯੁਵਰਾਜ ਸਿੰਘ ਦੀ ਹਾਲਤ ਗੰਭੀਰ ਹੋਣ ‘ਤੇ ਉਸਨੂੰ ਰੈਫਰ ਕਰ ਦਿੱਤਾ ਗਿਆ ਪਰ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਉਸਦੀ ਜਲੰਧਰ ਦੇ ਇਕ ਨਿੱਜੀ ਹਸਪਤਾਲ ’ਚ ਮੌਤ ਹੋ ਗਈ। ਮੌਤ ਤੋਂ ਬਾਅਦ ਪਿੰਡ ’ਚ ਸੋਗ ਦੀ ਲਹਿਰ ਫੈਲ ਗਈ।