ਅੰਮ੍ਰਿਤਸਰ| ਕਾਂਗਰਸ ਦੇ ਉਘੇ ਲੀਡ਼ਰ ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ਵਿਚ ਕੁਤਾਹੀ ਦਾ ਮਾਮਲਾ ਸਾਹਮਂਣੇ ਆਇਆ ਹੈ। ਸਿੱਧੂ ਦੇ ਘਰ ਦੀ ਛੱਤ ਉਤੇ ਅਣਪਛਾਤੇ ਵਿਅਕਤੀ ਨਜ਼ਰ ਆਇਆ ਹੈ। ਜਿਸ ਤੋਂ ਬਾਅਦ ਸਿੱਧੂ ਦੇ ਨੌਕਰ ਦੇ ਰੌਲ਼ਾ ਪਾਊਣ ਉਤੇ ਉਕਤ ਵਿਅਕਤੀ ਫਰਾਰ ਹੋ ਗਿਆ ਹੈ।
ਇਸ ਘਟਨਾ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਇਸ ਘਟਨਾ ਤੋਂ ਬਾਅਦ ਪੁਲਿਸ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।