ਸਕੂਟਰੀ ਸਵਾਰ ਆਂਗਣਵਾੜੀ ਵਰਕਰ ਨੂੰ ਟਰੱਕ ਨੇ ਪਿੱਛਿਓਂ ਮਾਰੀ ਟੱਕਰ, ਹੋਈ ਦਰਦਨਾਕ ਮੌਤ

0
1303

ਹੁਸ਼ਿਆਰਪੁਰ | ਅੱਜ ਦੁਪਹਿਰ ਖਾਲਸਾ ਸਕੂਲ ਗੜ੍ਹਦੀਵਾਲਾ ਸਾਹਮਣੇ ਔਰਤ ਦੀ ਟਰੱਕ ਹੇਠਾਂ ਆਉਣ ਨਾਲ ਮੌਤ ਹੋ ਗਈ। ਜਾਣਕਾਰੀ ਅਨੁਸਾਰ ਟਰੱਕ ਹੁਸ਼ਿਆਰਪੁਰ ਤੋਂ ਦਸੂਹਾ ਵੱਲ ਜਾ ਰਿਹਾ ਸੀ। ਜਦੋਂ ਖਾਲਸਾ ਸਕੂਲ ਗੜ੍ਹਦੀਵਾਲਾ ਦੇ ਸਾਹਮਣੇ ਪਹੁੰਚਿਆ ਤਾਂ ਸਕੂਟਰੀ ਪਿੱਛੇ ਬੈਠੀ ਔਰਤ ਡਿੱਗਣ ਨਾਲ ਟਰੱਕ ਦੇ ਪਿਛਲੇ ਟਾਇਰਾਂ ਥੱਲੇ ਆ ਗਈ ਤੇ ਮੌਤ ਹੋ ਗਈ। ਡਰਾਈਵਰ ਟਰੱਕ ਛੱਡ ਕੇ ਫ਼ਰਾਰ ਹੋ ਗਿਆ।

ਮ੍ਰਿਤਕ ਔਰਤ ਦੀ ਪਛਾਣ ਆਂਗਣਵਾੜੀ ਸੁਪਰਵਾਈਜ਼ਰ ਹਰਵਿੰਦਰ ਕੌਰ ਪਤਨੀ ਇੰਦਰਜੀਤ ਸਿੰਘ ਵਾਸੀ ਪਿੰਡ ਅਟਵਾਲ ਹਾਲ ਨਿਵਾਸੀ ਗੜ੍ਹਦੀਵਾਲਾ ਵਜੋਂ ਹੋਈ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਟਰੱਕ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।